ਬਾਦਲਾਂ ਦੇ ਕਰੀਬੀ ਕੋਲਿਆਂਵਾਲੀ ਨੂੰ ਮਿਲੀ ਅੰਤਰਿਮ ਜ਼ਮਾਨਤ
Tuesday, Apr 02, 2019 - 06:22 PM (IST)

ਮੋਹਾਲੀ : ਆਮਦਨ ਤੋਂ ਜ਼ਿਆਦਾ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਅੰਤਰਿਮ ਜ਼ਮਾਨਤ ਨੂੰ ਮਨਜ਼ੂਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਬਾਦਲਾਂ ਦੇ ਕਰੀਬੀ ਕੋਲਿਆਂਵਾਲੀ ਨੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮੋਹਾਲੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਸੀ ਅਤੇ 2 ਮਹੀਨਿਆਂ ਤੋਂ ਵਧੇਰੇ ਸਮਾਂ ਜੇਲ 'ਚ ਬਿਤਾਉਣ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲੀ ਸੀ। ਵਿਜੀਲੈਂਸ ਨੇ ਜਾਂਚ ਤੋਂ ਬਾਅਦ ਕੁਝ ਹੋਰ ਧਾਰਾਵਾਂ ਜੋੜ ਕੇ ਕੋਲਿਆਂਵਾਲੀ ਨੂੰ ਦੁਬਾਰਾ ਨੋਟਿਸ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ, ਜਿਸ ਤੋਂ ਬਾਅਦ ਕੋਲਿਆਂਵਾਲੀ ਨੇ ਹਾਈਕੋਰਟ 'ਚ ਅੰਤਰਿਮ ਜ਼ਮਾਨਤ ਮੰਗੀ ਸੀ।