...ਤੇ ਹੁਣ ਬਾਦਲਾਂ ਦੇ ਕਰੀਬੀ ਕੋਲਿਆਂਵਾਲੀ ਪੁੱਜੇ ਹਾਈਕੋਰਟ
Wednesday, Mar 27, 2019 - 02:30 PM (IST)

ਚੰਡੀਗੜ੍ਹ : ਬਾਦਲ ਪਰਿਵਾਰ ਦੇ ਕਰੀਬੀ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਆਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ, ਜਿਸ 'ਤੇ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਅਪ੍ਰੈਲ 'ਚ ਹੋਵੇਗੀ। ਦੱਸ ਦੇਈਏ ਕਿ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੋਹਾਲੀ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਕੋਲਿਆਂਵਾਲੀ ਹਾਈਕੋਰਟ ਪੁੱਜ ਗਏ।