ਦਿਆਲ ਸਿੰਘ ਕੋਲਿਆਂਵਾਲੀ ਨੂੰ ਹਾਈਕੋਰਟ ਵਲੋਂ ਰਾਹਤ

Tuesday, Aug 07, 2018 - 04:10 PM (IST)

ਦਿਆਲ ਸਿੰਘ ਕੋਲਿਆਂਵਾਲੀ ਨੂੰ ਹਾਈਕੋਰਟ ਵਲੋਂ ਰਾਹਤ

ਚੰਡੀਗੜ੍ਹ (ਰਿਸ਼ੂ) : ਅਕਾਲੀ ਦਲ ਦੇ ਨੇਤਾ ਦਿਆਲ ਸਿੰਘ ਕੋਲਿਆਂਵਾਲੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਰਾਹਤ ਦਿੰਦਿਆਂ 13 ਸਤੰਬਰ ਤੱਕ ਦਾ ਸਮਾਂ ਦੇ ਦਿੱਤਾ ਹੈ। ਪਿਛਲੀ ਸੁਣਵਾਈ ਦੌਰਾਨ ਕੋਲਿਆਂਵਾਲੀ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਗਿਆ ਸੀ। ਕੋਲਿਆਂਵਾਲੀ 'ਤੇ ਆਮਦਨ ਤੋਂ ਜ਼ਿਆਦਾ ਧਨ ਇਕੱਠਾ ਕਰਨ ਦੇ ਦੋਸ਼ ਹਨ। ਕੋਲਿਆਂਵਾਲੀ ਖਿਲਾਫ ਪਿਛਲੇ ਮਹੀਨੇ ਵਿਜੀਲੈਂਸ ਬਿਓਰੋ ਨੇ ਇਸ ਸਬੰਧੀ ਮਾਮਲਾ ਦਰਜ ਕੀਤਾ ਸੀ। 


Related News