ਦਿਆਲ ਸਿੰਘ ਕੋਲਿਆਂਵਾਲੀ 16 ਜਨਵਰੀ ਤਕ ਮੁੜ ਜੁਡੀਸ਼ੀਅਲ ਰਿਮਾਂਡ ''ਤੇ

01/02/2019 6:34:08 PM

ਮੋਹਾਲੀ : ਭ੍ਰਿਸ਼ਟਾਚਾਰ ਦੇ ਚੋਰਾਂ ਵਿਚ ਘਿਰੇ ਬਾਦਲ ਪਰਿਵਾਰ ਦੇ ਕਰੀਬੀ ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਦਿਆਲ ਸਿੰਘ ਕੋਲਿਆਂਵਾਲੀ ਨੂੰ ਮੋਹਾਲੀ ਦੀ ਅਦਾਲਤ ਨੇ 16 ਜਨਵਰੀ ਤਕ ਮੁੜ ਜੁਡੀਸ਼ੀਅਲ ਰਿਮਾਂਡ 'ਤੇ ਜੇਲ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਵਲੋਂ ਕੋਲਿਆਂਵਾਲੀ ਨੂੰ 2 ਜਨਵਰੀ ਤਕ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਗਿਆ ਸੀ, ਰਿਮਾਂਡ ਖਤਮ ਹੋਣ ਉਪਰੰਤ ਪੁਲਸ ਵਲੋਂ ਉਨ੍ਹਾਂ ਨੂੰ ਮੁੜ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 16 ਜਨਵਰੀ ਤਕ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਜਾਰੀ ਕੀਤੇ। 
ਦੱਸਣਯੋਗ ਹੈ ਕਿ ਦਿਆਲ ਸਿੰਘ ਕੋਲਿਆਂਵਾਲੀ ਨੇ 14 ਦਸੰਬਰ ਨੂੰ ਮੋਹਾਲੀ ਦੀ ਅਦਾਲਤ ਵਿਚ ਆਤਮਸਮਰਪਣ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਪੁਲਸ ਰਿਮਾਂਡ 'ਤੇ ਵੀ ਭੇਜਿਆ ਸੀ।

Gurminder Singh

This news is Content Editor Gurminder Singh