ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜੱਥੇਦਾਰ 'ਦਿਆਲ ਸਿੰਘ ਕੋਲਿਆਂਵਾਲੀ' ਦਾ ਦਿਹਾਂਤ

Monday, Mar 15, 2021 - 09:17 AM (IST)

ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜੱਥੇਦਾਰ 'ਦਿਆਲ ਸਿੰਘ ਕੋਲਿਆਂਵਾਲੀ' ਦਾ ਦਿਹਾਂਤ

ਮਲੋਟ (ਜੁਨੇਜਾ, ਰਿਣੀ, ਤਨੇਜਾ) : ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਅੱਜ ਦਿਹਾਂਤ ਹੋ ਗਿਆ। ਦਿਆਲ ਸਿੰਘ ਕੋਲਿਆਂਵਾਲੀ ਪਿਛਲੇ ਇਕ ਸਾਲ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਪੀੜਤ ਸਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਹੁਣ 'ਡਰੱਗ ਸਟੋਰ' ਲਈ ਅਪਲਾਈ ਕਰ ਸਕਣਗੇ 'ਰਜਿਸਟਰਡ ਫਾਰਮਾਸਿਸਟ'

ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਪਿਛਲੇ ਢਾਈ ਦਹਾਕਿਆਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਨ ਅਤੇ ਬਾਦਲ ਪਰਵਾਰ ਦੇ ਨਜ਼ਦੀਕੀ ਸਨ। ਇਸ ਤੋਂ ਇਲਾਵਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਹਿ ਚੁੱਕੇ ਹਨ ਅਤੇ ਲੰਬਾ ਸਮਾਂ ਪਿੰਡ ਦੇ ਸਰਪੰਚ ਵੀ ਰਹੇ ਹਨ।

ਇਹ ਵੀ ਪੜ੍ਹੋ : ਪੁਲਸ ਨੇ ਵਿਆਹ ਦੇ ਮੰਡਪ 'ਚੋਂ ਚੁੱਕਿਆ 'ਲਾੜਾ', ਸਜ ਕੇ ਬੈਠੀ ਲਾੜੀ ਦੇ ਟੁੱਟੇ ਸੁਫ਼ਨੇ, ਜਾਣੋ ਪੂਰਾ ਮਾਮਲਾ

ਦਿਆਲ ਸਿੰਘ ਕੋਲਿਆਂਵਾਲੀ ਸਾਲ ਭਰ ਤੋ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਇਸ ਦੇ ਚੱਲਦਿਆਂ ਅੱਜ ਸਵੇਰੇ ਦਿੱਲੀ ਦੇ ਇਕ ਹਸਪਤਾਲ 'ਚ ਉਨ੍ਹਾਂ ਦਾ ਦਿਹਾਂਤ ਹੋ ਗਿਆ।

 


author

Babita

Content Editor

Related News