ਦਿਆਲ ਸਿੰਘ ਕੋਲਿਆਂਵਾਲੀ ਦੇ ਘਰ ਵਿਜੀਲੈਂਸ ਵਿਭਾਗ ਦੀ ਰੇਡ

Tuesday, Mar 19, 2019 - 11:25 AM (IST)

ਦਿਆਲ ਸਿੰਘ ਕੋਲਿਆਂਵਾਲੀ ਦੇ ਘਰ ਵਿਜੀਲੈਂਸ ਵਿਭਾਗ ਦੀ ਰੇਡ

ਸ੍ਰੀ ਮੁਕਤਸਰ ਸਾਹਿਬ (ਤਰਸਮ ਢੁੱਡੀ, ਜੁਨੇਜਾ) - ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਘਿਰੇ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵਿਭਾਗ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਦੀਆਂ ਟੀਮਾਂ ਵਲੋਂ ਸੋਮਵਾਰ ਸ਼ਾਮ ਕੋਲਿਆਂਵਾਲੀ ਦੇ ਜੱਦੀ ਘਰ ਛਾਪੇਮਾਰੀ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸਦੇ ਭਰਾ ਦੇ ਘਾਰ ਵੀ ਛਾਪਾ ਮਾਰਿਆ। ਇਸ ਛਾਪੇਮਾਰੀ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਥਾਂ ਤੋਂ ਦਿਆਲ ਸਿੰਘ ਕੋਲਿਆਂਵਾਲੀ ਨਹੀਂ ਮਿਲੇ। ਦੱਸ ਦੇਈਏ ਕਿ ਦਿਆਲ ਸਿੰਘ ਕੋਲਿਆਂਵਾਲੀ ਦੇ ਖਿਲਾਫ ਆਮਦਨ ਤੋਂ ਵਧ ਜਾਇਦਾਦ ਬਣਾਉਣ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਹ ਜੇਲ 'ਚੋਂ ਜ਼ਮਾਨਤ  ਦੇ ਤੌਰ 'ਤੇ ਆਇਆ ਹੋਇਆ ਹੈ। ਇਸ ਤੋਂ ਪਹਿਲਾਂ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ। 

ਵਿਜੀਲੈਂਸ ਅਧਿਕਾਰੀਆਂ ਮੁਤਾਬਕ ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਦਾ ਕੋਈ ਵੀ ਜੀਅ ਘਰ 'ਚ ਮੌਜੂਦ ਨਹੀਂ ਸੀ। ਜ਼ਿਕਰਯੋਗ ਹੈ ਕਿ ਦਿਆਲ ਸਿੰਘ ਕੋਲਿਆਂਵਾਲੀ ਬਾਦਲਾਂ ਦੇ ਕਾਫੀ ਨਜ਼ਦੀਕੀ ਮੰਨੇ ਜਾਂਦੇ ਹਨ ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਇੰਸਪੈਕਟਰ ਸੋਹਨ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਠਿੰਡਾ ਅਸ਼ੋਕ ਬਾਠ ਦੀ ਅਗਵਾਈ ਹੇਠ ਕੋਲਿਆਂਵਾਲੀ ਦੀ ਭਾਲ ਲਈ ਵਿਜੀਲੈਂਸ ਨੇ ਕਈ ਟੀਮਾਂ ਬਣਾ ਕੇ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਹੋਰਾਂ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।


author

rajwinder kaur

Content Editor

Related News