ਪੰਜਾਬ 'ਚ ਪੈ ਰਹੇ ਭਾਰੀ ਮੀਂਹ ਦਰਮਿਆਨ ਲੁਧਿਆਣਾ ਦੇ ਡਾਇੰਗ ਯੂਨਿਟ ਬੰਦ ਕਰਨ ਦੇ ਹੁਕਮ
Sunday, Jul 09, 2023 - 06:30 PM (IST)
ਲੁਧਿਆਣਾ (ਹਿਤੇਸ਼)- ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਬੁੱਢੇ ਨਾਲੇ ਦੇ ਓਵਰਫਲੋਅ ਹੋਣ ਦੀ ਸਮੱਸਿਆ ਦੇ ਅਸਰ ਕਾਰਨ ਨਾਲ ਲੱਗਦੇ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਤੋਂ ਇਲਾਵਾ ਮਹਾਨਗਰ ਦੀ ਡਾਇੰਗ ਇੰਡਸਟਰੀ ਵੀ ਪ੍ਰਭਾਵਿਤ ਹੋ ਰਹੀ ਹੈ, ਜਿਸ ਦੇ ਤਹਿਤ ਬੁੱਢੇ ਨਾਲੇ ਦਾ ਪੱਧਰ ਨੀਵਾਂ ਹੋਣ ਤੱਕ ਲੁਧਿਆਣਾ ਦੇ ਰੰਗਾਈ ਯੂਨਿਟ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਹੁਕਮ ਪੀ. ਪੀ. ਸੀ. ਬੀ. ਦੇ ਚੀਫ਼ ਇੰਜਨੀਅਰ ਵੱਲੋਂ ਜਾਰੀ ਕੀਤੇ ਗਏ ਹਨ। ਇਸ ਵਿਚ ਬਹਾਦਰ ਕੇ ਰੋਡ, ਫੋਕਲ ਪੁਆਇੰਟ ਅਤੇ ਤਾਜਪੁਰ ਰੋਡ ਦੇ ਕਲੱਸਟਰਾਂ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਡਾਇੰਗ ਯੂਨਿਟਾਂ ਨੂੰ ਬੰਦ ਕਰਨ ਲਈ ਕਿਹਾ ਗਿਆ ਹੈ। ਜਿਸ ਲਈ ਡੀ. ਸੀ. ਦੀ ਹਦਾਇਤ ਦਾ ਹਵਾਲਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਮੀਂਹ ਕਾਰਨ ਸ੍ਰੀ ਅਨੰਦਪੁਰ ਸਾਹਿਬ 'ਚ ਵਿਗੜੇ ਹਾਲਾਤ, ਮੰਤਰੀ ਹਰਜੋਤ ਬੈਂਸ ਨੇ ਕੀਤੀ ਇਹ ਅਪੀਲ
ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਰੰਗਾਈ ਉਦਯੋਗ ਦੇ ਸੀ. ਈ. ਟੀ. ਪੀ. ਦਾ ਪਾਣੀ ਸਫ਼ਾਈ ਤੋਂ ਬਾਅਦ ਬੁੱਢੇ ਨਾਲੇ ਵਿੱਚ ਛੱਡਿਆ ਜਾਂਦਾ ਹੈ। ਜਦਕਿ ਸਕੇਟਿਡ ਡਾਇੰਗ ਯੂਨਿਟਾਂ ਦਾ ਪਾਣੀ ਸੀਵਰੇਜ ਰਾਹੀਂ ਐੱਸ. ਟੀ. ਪੀ. ਤੱਕ ਪਹੁੰਚਦਾ ਹੈ ਅਤੇ ਬੁੱਢੇ ਨਾਲੇ ਵਿੱਚ ਹੀ ਜਾਂਦਾ ਹੈ। ਜਿਸ ਦੇ ਮੱਦੇਨਜ਼ਰ ਬੁੱਢੇ ਨਾਲੇ ਦੇ ਓਵਰਫਲੋਅ ਹੋਣ ਦੀ ਸਮੱਸਿਆ ਨਾਲ ਨਜਿੱਠਣ ਲਈ ਰੰਗਾਈ ਯੂਨਿਟਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਆਦਿਤਿਆ ਅਤੇ ਜੁਆਇੰਟ ਕਮਿਸ਼ਨਰ ਅੰਕੁਰ ਮਹੇਂਦਰੂ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ- ਭਾਰੀ ਬਾਰਿਸ਼ ਨਾਲ ਰੋਪੜ 'ਚ ਬਣੇ ਹੜ੍ਹ ਵਰਗੇ ਹਾਲਾਤ, ਹਾਈ ਅਲਰਟ ਜਾਰੀ, ਰੇਲ ਸੇਵਾਵਾਂ ਰੱਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711