ਮਾਨ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਨੂੰ ਵੱਡਾ ਹੁਲਾਰਾ

Tuesday, Sep 17, 2024 - 04:28 PM (IST)

ਮਾਨ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਨੂੰ ਵੱਡਾ ਹੁਲਾਰਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ, ਜੋ 16 ਸਤੰਬਰ (ਸੋਮਵਾਰ) ਨੂੰ ਖ਼ਤਮ ਹੋਈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਈ-ਨਿਲਾਮੀ 6 ਸਤੰਬਰ ਨੂੰ ਸ਼ੁਰੂ ਹੋਈ ਸੀ ਅਤੇ ਇਸ ਵਿੱਚ ਗਰੁੱਪ ਹਾਊਸਿੰਗ, ਮਲਟੀਪਲੈਕਸ, ਵਪਾਰਕ ਥਾਵਾਂ, ਰਿਹਾਇਸ਼ੀ ਪਲਾਟ, ਐੱਸ. ਸੀ. ਓ, ਬੂਥ, ਦੁਕਾਨਾਂ, ਐੱਸ. ਸੀ. ਐੱਫ. ਤੇ ਹੋਰ ਜਾਇਦਾਦਾਂ ਸ਼ਾਮਲ ਸਨ।

ਇਹ ਵੀ ਪੜ੍ਹੋ : ਲੋਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਇਆ Alert, ਜ਼ਰਾ ਬਚ ਕੇ

ਇਸ ਸ਼ਾਨਦਾਰ ਸਫ਼ਲਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰ ਵਿਕਾਸ ਵਿਭਾਗ ਹੇਠ ਕਾਰਜਸ਼ੀਲ ਵਿਕਾਸ ਅਥਾਰਟੀਆਂ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣੀਆਂ ਸੁਪਨਮਈ ਜਾਇਦਾਦਾਂ ਖਰੀਦਣ ਦਾ ਮੌਕਾ ਦਿੱਤਾ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਪ੍ਰਤੀ ਆਮ ਲੋਕਾਂ ਖ਼ਾਸ ਕਰਕੇ ਰਿਹਾਇਸ਼ੀ ਪਲਾਟ ਦੇ ਇਛੁੱਕ ਜਾਂ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਨੇ ਵੱਡਾ ਉਤਸ਼ਾਹ ਦਿਖਾਇਆ।  ਈ-ਨਿਲਾਮੀ ਦੇ ਸ਼ਾਨਦਾਰ ਨਤੀਜਿਆਂ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਾਈ ਹੈ। ਈ-ਨਿਲਾਮੀ ਰਾਹੀਂ ਕਮਾਇਆ ਇਕ-ਇਕ ਪੈਸਾ ਵਿਕਾਸ ਪ੍ਰਾਜੈਕਟਾਂ 'ਤੇ ਖ਼ਰਚ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਆਹਲਾ ਦਰਜੇ ਦੀਆਂ ਸਹੂਲਤਾਂ ਦਿੱਤੀਆਂ ਜਾ ਸਕਣ।

ਇਹ ਵੀ ਪੜ੍ਹੋ : ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮੁਲਜ਼ਮਾਂ ਨੇ ਕਰ 'ਤਾ ਵੱਡਾ ਖ਼ੁਲਾਸਾ, ਇੰਝ ਬਣਾਈ ਧਮਾਕੇ ਦੀ ਯੋਜਨਾ

ਮੁੱਖ ਮੰਤਰੀ ਮਾਨ ਨੇ ਈ-ਨਿਲਾਮੀ ਕਰਵਾਉਣ ਵਿੱਚ ਸ਼ਾਮਲ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਅਧਿਕਾਰੀ ਤੇ ਕਰਮਚਾਰੀ ਨੇ ਆਪਣੇ ਡਿਊਟੀ ਪੇਸ਼ੇਵਾਰਾਨਾ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ ਤਾਂ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਸਕੇ। ਦੱਸਣਯੋਗ ਹੈ ਕਿ ਪੁੱਡਾ ਨੂੰ ਓ. ਯੂ. ਵੀ. ਜੀ. ਐੱਲ. ਦੀਆਂ 162 ਜਾਇਦਾਦਾਂ ਦੀ ਨਿਲਾਮੀ ਪ੍ਰਾਪਤ ਹੋਈ। ਗਮਾਡਾ ਨੇ ਸੈਕਟਰ-62 ਵਿੱਚ ਦੋ ਕਮਰਸ਼ੀਅਲ ਥਾਵਾਂ, ਈਕੋ-ਸਿਟੀ-1 ਅਤੇ ਏਅਰੋਸਿਟੀ ਵਿੱਚ ਇਕ-ਇਕ ਰਕਬਾ (ਚੰਕ), ਸੈਕਟਰ-66 ਵਿੱਚ ਤਿੰਨ ਗਰੁੱਪ ਹਾਊਸਿੰਗ ਥਾਵਾਂ, ਐਸ.ਏ.ਐਸ. ਨਗਰ ਦੇ ਵੱਖ-ਵੱਖ ਸੈਕਟਰਾਂ ਵਿੱਚ 16 ਐੱਸ. ਸੀ. ਓ. ਅਤੇ 12 ਬੂਥਾਂ ਦੀ ਸਫ਼ਲ ਨਿਲਾਮੀ ਕਰਵਾਈ।

ਇਸੇ ਤਰ੍ਹਾਂ ਗਲਾਡਾ ਨੇ 32 ਜਾਇਦਾਦਾਂ ਦੀ ਨਿਲਾਮੀ ਕਰਵਾਈ। ਬਠਿੰਡਾ ਵਿਕਾਸ ਅਥਾਰਟੀ (ਬੀ. ਡੀ. ਏ.) ਨੇ 23 ਜਾਇਦਾਦਾਂ ਦੀ ਨਿਲਾਮੀ ਕਰਵਾਈ। ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਨੇ ਕ੍ਰਮਵਾਰ 34 ਅਤੇ 22 ਜਾਇਦਾਦਾਂ ਦੀ ਨਿਲਾਮੀ ਕਰਵਾਈ ਅਤੇ ਪਟਿਆਲਾ ਵਿਕਾਸ ਅਥਾਰਟੀ (ਪੀ. ਡੀ. ਏ.) ਨੇ 17 ਜਾਇਦਾਦਾਂ ਦੀ ਨਿਲਾਮੀ ਕਰਵਾਈ। ਸਫਲ ਬੋਲੀਕਾਰਾਂ ਨੂੰ ਕੁੱਲ ਕੀਮਤ ਦੀ 10 ਫ਼ੀਸਦੀ ਰਾਸ਼ੀ ਜਮ੍ਹਾਂ ਕਰਵਾਉਣ ’ਤੇ ਸਬੰਧਿਤ ਜਗ੍ਹਾ ਅਲਾਟ ਕੀਤੀ ਜਾਵੇਗੀ ਅਤੇ ਕੁੱਲ ਕੀਮਤ ਦੀ 25 ਫ਼ੀਸਦੀ ਰਾਸ਼ੀ ਦੀ ਅਦਾਇਗੀ ਕਰਨ ਮਗਰੋਂ ਕਬਜ਼ਾ ਸੌਂਪਿਆ ਜਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News