ਈ-ਬੱਸਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਟਰਾਂਸਪੋਰਟ ਮੰਤਰੀ ਨੇ ਕਿਹਾ...

Wednesday, Mar 26, 2025 - 05:58 PM (IST)

ਈ-ਬੱਸਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਟਰਾਂਸਪੋਰਟ ਮੰਤਰੀ ਨੇ ਕਿਹਾ...

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿਚ ਹੋਰ ਤੇਜ਼ੀ ਲਿਆਵੇਗਾ। ਅੱਜ ਇੱਥੋਂ ਜਾਰੀ ਇਕ ਬਿਆਨ ਵਿਚ ਕੈਬਨਿਟ ਮੰਤਰੀ ਨੇ ਪੰਜਾਬ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਪਿਛਲੇ ਤਿੰਨ ਸਾਲਾਂ ਤੋਂ ਵਿਕਾਸ ਦੇ ਰਾਹ 'ਤੇ ਅੱਗੇ ਵੱਧ ਰਿਹਾ ਹੈ ਅਤੇ ਵਿੱਤੀ ਸਾਲ 2025-2026 ਲਈ ਕੁੱਲ ਬਜਟ ਖਰਚ 2,36,080 ਕਰੋੜ ਰੁਪਏ  ਤਜਵੀਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬਜਟ 2025-2026 ਵਿਚ ਪੇਂਡੂ ਪੰਜਾਬ ਦੀ ਨਵ-ਸੁਰਜੀਤੀ ਦਾ ਸੰਕਲਪ ਪੇਸ਼ ਕੀਤਾ ਗਿਆ ਹੈ, ਜਿਸ ਤਹਿਤ ਪਿੰਡਾਂ ਦਾ ਸਰਬਪੱਖੀ ਵਿਕਾਸ ਸੰਭਵ ਹੋਵੇਗਾ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਸ਼ ਕੀਤੇ ਗਏ ਬਜਟ ਵਿਚ 347 ਈ-ਬੱਸਾਂ ਖਰੀਦਣ ਦੀ ਤਜਵੀਜ਼ ਰੱਖੀ ਗਈ ਹੈ, ਇਸ ਕਦਮ ਨਾਲ ਜਿੱਥੇ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ, ਉੱਥੇ ਹੀ ਨਿੱਜੀ ਵਾਹਨਾਂ ਦੀ ਨਿਰਭਰਤਾ ਵੀ ਘਟੇਗੀ। ਭੁੱਲਰ ਨੇ ਦੱਸਿਆ ਕਿ ਬਜਟ ਵਿਚ ਪੰਜਾਬ ਵਿਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਜੇਲ੍ਹ ਪ੍ਰਬੰਧਨ ਅਤੇ ਕੈਦੀਆਂ ਦੀ ਭਲਾਈ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਸੁਰੱਖਿਆ ਅਤੇ ਪੁਨਰਵਾਸ ਉਪਾਅ ਲਾਗੂ ਕੀਤੇ ਹਨ। ਇਸੇ ਤਰ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲਗਾਉਣ ਅਤੇ ਰੋਕਣ ਲਈ ਕੇਂਦਰੀ ਜੇਲ੍ਹਾਂ ਵਿਚ ਏ.ਆਈ ਸੰਚਾਲਿਤ ਸੀ.ਸੀ.ਟੀ.ਵੀ. ਨਿਗਰਾਨੀ ਲਗਾਈ ਜਾ ਰਹੀ ਹੈ ਅਤੇ 12 ਸੰਵੇਦਨਸ਼ੀਲ ਜੇਲ੍ਹਾਂ ਵਿਚ ਵੀ-ਕਵਚ ਜੈਮਰਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਵੱਡੇ ਐਲਾਨ, ਸੂਬੇ ਵਿਚ ਇਸ ਐਕਟ ਨੂੰ ਲਾਗੂ ਕਰਨ ਨੂੰ ਮਨਜ਼ੂਰੀ

ਉਨ੍ਹਾਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੀਮ 585 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜੋ ਹਰ ਜ਼ਿਲ੍ਹੇ ਦੇ ਲੋਕਾਂ ਦੀਆਂ ਮਹੱਤਵਪੂਰਨ ਸਥਾਨਕ ਰੋਜ਼ਾਨਾ ਜ਼ਰੂਰਤਾਂ ‘ਤੇ ਖਰਚ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਫੰਡ ਨਾਗਰਿਕਾਂ ਦੀਆਂ ਸਿਫਾਰਿਸ਼ਾਂ ਦੇ ਆਧਾਰ ‘ਤੇ ਖਰਚ ਕੀਤਾ ਜਾਵੇਗਾ ਅਤੇ ਸੜਕਾਂ ਅਤੇ ਪੁਲਾਂ ਦੀ ਉਸਾਰੀ ਅਤੇ ਮੁਰੰਮਤ, ਸਟਰੀਟ ਲਾਈਟਾਂ, ਕਲੀਨਿਕਾਂ, ਹਸਪਤਾਲਾਂ, ਸਕੂਲਾਂ, ਪਾਣੀ, ਸੈਨੀਟੇਸ਼ਨ ਆਦਿ ਸਰਬਪੱਖੀ ਵਿਕਾਸ ਹੋਵੇਗਾ। ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਬਜਟ 2025-2026 ਦੀਆਂ ਤਜਵੀਜ਼ਾਂ ਪੰਜਾਬ ਨੂੰ ਤਰੱਕੀ ਦੇ ਰਾਹ `ਤੇ ਲਿਜਾਣਗੀਆਂ ਅਤੇ ਸੂਬੇ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ‘ਚ ਸਕਾਰਾਤਮਕ ਸੁਧਾਰ ਲਿਆਏਗਾ ਅਤੇ ਖੁਸ਼ਹਾਲ ਅਤੇ ਸਵੈ ਨਿਰਭਰ ਪੰਜਾਬ ਦੀ ਨੀਂਹ ਨੂੰ ਹੋਰ ਮਜ਼ਬੂਤ ਕਰੇਗਾ।

ਇਹ ਵੀ ਪੜ੍ਹੋ : ਇੰਤਕਾਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਤਹਿਸੀਲਦਾਰ, ਪਟਵਾਰੀਆਂ ਨੂੰ ਦਿੱਤੀ ਚੇਤਾਵਨੀ, ਨਵੇਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News