ਪੰਜਾਬ ਵਿਚ ਈ-ਚਲਾਨ ਨੂੰ ਲੈ ਕੇ ਵੱਡੀ ਖ਼ਬਰ, ਆਨਲਾਈਨ ਲਾਕ ਹੋਵੇਗੀ RC, ਇਹ ਸਹੂਲਤਾਂ ਹੋਣਗੀਆਂ ਬੰਦ
Tuesday, Jan 28, 2025 - 11:10 AM (IST)
ਲੁਧਿਆਣਾ (ਸੰਨੀ) : ਬੀਤੇ ਦਿਨੀਂ ਏ. ਡੀ. ਜੀ. ਪੀ. ਟ੍ਰੈਫਿਕ ਏ. ਐੱਸ. ਰਾਏ ਵਲੋਂ ਕਿਹਾ ਗਿਆ ਸੀ ਕਿ 26 ਜਨਵਰੀ ਤੋਂ ਸੂਬੇ ਦੇ 4 ਸ਼ਹਿਰਾਂ ਮੋਹਾਲੀ, ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ’ਚ ਟ੍ਰੈਫਿਕ ਨਿਯਮ ਨਾ ਮੰਨਣ ਵਾਲਿਆਂ ਦੇ ਈ-ਚਲਾਨ ਸ਼ੁਰੂ ਕਰ ਦਿੱਤੇ ਜਾਣਗੇ। ਇਸ ਦੌਰਾਨ ਲੁਧਿਆਣਾ ਦੇ ਸੋਸ਼ਲ ਮੀਡੀਆ ’ਤੇ ਚੌਕਾਂ ਦੀ ਇਕ ਲਿਸਟ ਵੀ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਚੌਕਾਂ ’ਤੇ ਈ-ਚਲਾਨ ਹੋਣਗੇ ਪਰ ਇਸ ਦੀ ਅਸਲੀਅਤ ਨੂੰ ਲੈ ਕੇ ਅਜੇ ਸਥਿਤੀ ਸਪੱਸ਼ਟ ਨਹੀਂ ਹੋਈ। ਟ੍ਰੈਫਿਕ ਪੁਲਸ ਦੇ ਅਧਿਕਾਰੀ ਵੀ ਕੁਝ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਜਨਤਾ ਇਸ ਨੂੰ ਸਹੀ ਮੰਨ ਕੇ ਨਿਯਮਾਂ ’ਤੇ ਅਮਲ ਕਰਨਾ ਸ਼ੁਰੂ ਕਰ ਦੇਵੇਗੀ ਤਾਂ ਇਸ ਵਿਚ ਕੋਈ ਹਰਜ਼ ਨਹੀਂ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਭਲਕੇ ਜਲੰਧਰ ਅਤੇ ਲੁਧਿਆਣਾ ਵਿਚ ਬੰਦ ਦੀ ਕਾਲ, ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ
ਦੱਸ ਦੇਈਏ ਕਿ ਲੁਧਿਆਣਾ ’ਚ ਸਾਲ 2019 ਵਿਚ ਈ-ਚਲਾਨ ਸ਼ੁਰੂ ਕੀਤੇ ਸਨ, ਜਿਨ੍ਹਾਂ ’ਚ ਕੁੱਲ 6 ਚੌਕਾਂ ਨੂੰ ਕਵਰ ਕੀਤਾ ਗਿਆ ਸੀ ਪਰ ਕਈ ਚੌਕਾਂ ’ਚ ਨਿਰਮਾਣ ਕਾਰਜ ਸ਼ੁਰੂ ਹੋਣ ਅਤੇ ਕੁਝ ਤਕਨੀਕੀ ਕਮੀ ਆ ਜਾਣ ਕਾਰਨ ਈ-ਚਲਾਨ ਪਿਛਲੇ ਕੁਝ ਸਾਲਾਂ ਤੋਂ ਬੰਦ ਪਏ ਸਨ। ਕੁਝ ਮਹੀਨੇ ਪਹਿਲਾਂ ਚੰਡੀਗੜ੍ਹ ਹੈੱਡ ਆਫਿਸ ਤੋਂ ਨਿਰਦੇਸ਼ ਮਿਲਣ ਤੋਂ ਬਾਅਦ ਟ੍ਰੈਫਿਕ ਪੁਲਸ ਵਲੋਂ ਬੀਤੇ ਦਸੰਬਰ ਮਹੀਨੇ ਤੋਂ ਈ-ਚਲਾਨ ਦਾ ਟ੍ਰਾਇਲ ਇਕ ਵਾਰ ਫਿਰ ਸ਼ੁਰੂ ਕਰ ਦਿੱਤਾ ਗਿਆ ਸੀ। ਦਸੰਬਰ ਅਤੇ ਜਨਵਰੀ ਵਿਚ ਹੀ 450 ਤੋਂ ਵੱਧ ਲੋਕਾਂ ਦੇ ਈ-ਚਲਾਨ ਜਾਰੀ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਛੁੱਟੀ ਦੇ ਬਾਵਜੂਦ ਖੁੱਲ੍ਹੇ ਕਈ ਸਕੂਲ, ਹੋਵੇਗੀ ਕਾਰਵਾਈ!
ਈ-ਚਲਾਨ ਦਾ ਭੁਗਤਾਨ ਲੋਕਾਂ ਨੂੰ ਆਨਲਾਈਨ ਤਰੀਕੇ ਨਾਲ ਕਰਨਾ ਪਵੇਗਾ। ਜੇਕਰ ਲੋਕਾਂ ਨੇ ਈ-ਚਲਾਨ ਦਾ ਆਨਲਾਈਨ ਭੁਗਤਾਨ ਨਾ ਕੀਤਾ ਤਾਂ ਉਨ੍ਹਾਂ ਦੀ ਆਰ. ਸੀ. ਟ੍ਰਾਂਸਪੋਰਟ ਵਿਭਾਗ ਦੇ ਪੋਰਟਲ ’ਤੇ ਲਾਕ ਵੀ ਹੋ ਸਕਦੀ ਹੈ, ਜਿਸ ਤੋਂ ਬਾਅਦ ਵਾਹਨ ਨਾਲ ਸਬੰਧਤ ਕੋਈ ਹੋਰ ਐਂਟਰੀ ਜਿਵੇਂ ਨਾਮ ਤਬਦੀਲ, ਲੋਨ ਕਟਵਾਉਣਾ ਆਦਿ ਨਹੀਂ ਹੋ ਸਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
ਸੋਸ਼ਲ ਮੀਡੀਆ ’ਤੇ ਵਾਇਰਲ ਸੂਚੀ ’ਚ 18 ਚੌਕ
ਦੱਸ ਦੇਈਏ ਕਿ ਸੋਸ਼ਲ ਮੀਡੀਆ ’ਤੇ ਅਜਿਹੀ ਸੂਚੀ ਵਾਇਰਲ ਹੋ ਰਹੀ ਹੈ, ਜਿਸ ਵਿਚ ਲੁਧਿਆਣਾ ਦੇ 18 ਚੌਕਾਂ ਦਾ ਜ਼ਿਕਰ ਹੈ, ਜਿਥੇ ਕੈਮਰਿਆਂ ਦੀ ਮਦਦ ਨਾਲ ਈ-ਚਲਾਨ ਕੀਤੇ ਜਾਣਗੇ ਪਰ ਇਸ ਦੀ ਪੁਸ਼ਟੀ ਕਰਨ ਲਈ ਕੋਈ ਵੀ ਅਧਿਕਾਰੀ ਤਿਆਰ ਨਹੀਂ। ਅਧਿਕਾਰੀਆਂ ਦਾ ਕਹਿਣਾ ਹੈ ਕਿ ਈ-ਚਲਾਨ ਅਜੇ ਪਹਿਲੇ ਫੇਸ ਵਿਚ ਹੈ ਅਤੇ ਇਸ ਦਾ ਟ੍ਰਾਇਲ ਕੀਤਾ ਜਾ ਰਿਹਾ ਹੈ। ਹੌਲੀ-ਹੌਲੀ ਬਾਕੀ ਚੌਕਾਂ ਨੂੰ ਵੀ ਇਸ ਯੋਜਨਾ ਨਾਲ ਜੋੜ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਆਮ ਲੋਕ ਜਾਣਕਾਰ ਪੁਲਸ ਮੁਲਾਜ਼ਮਾਂ ਅਤੇ ਪੱਤਰਕਾਰਾਂ ਨੂੰ ਮਿਲਾ ਰਹੇ ਫੋਨ
ਇਸੇ ਦੌਰਾਨ ਸ਼ਹਿਰ ਦੇ ਆਮ ਲੋਕ ਆਪਣੇ ਜਾਣਕਾਰ ਪੁਲਸ ਮੁਲਾਜ਼ਮਾਂ ਅਤੇ ਪੱਤਰਕਾਰਾਂ ਨੂੰ ਫੋਨ ਕਰ ਕੇ ਜਾਣਕਾਰੀ ਲੈ ਰਹੇ ਹਨ ਕਿ ਅਸਲ ’ਚ ਉਹ ਕਿਹੜੇ ਚੌਕ ਹਨ, ਜਿੱਥੇ ਕੈਮਰਿਆਂ ਦੀ ਮਦਦ ਨਾਲ ਈ-ਚਲਾਨ ਕੀਤੇ ਜਾਣਗੇ। ਇਸ ਦੇ ਨਾਲ ਹੀ ਇਸ ਦੀ ਜਾਣਕਾਰੀ ਵੀ ਜੁਟਾਈ ਜਾ ਰਹੀ ਹੈ ਕਿ ਕਿਸ-ਕਿਸ ਜ਼ੁਰਮ ਦੇ ਈ-ਚਲਾਨ ਕੀਤੇ ਜਾਣਗੇ ਤਾਂ ਕਿ ਲੋਕ ਨਿਯਮਾਂ ’ਤੇ ਅਮਲ ਕਰਨ ਅਤੇ ਉਨ੍ਹਾਂ ਚੌਕਾਂ ’ਚ ਨਿਯਮਾਂ ਦੀ ਉਲੰਘਣਾ ਕਰਨ ਤੋਂ ਬਚ ਸਕਣ। ਦੱਸਿਆ ਜਾ ਰਿਹਾ ਹੈ ਕਿ ਪੁਲਸ ਦਾ ਜ਼ਿਆਦਾ ਫੋਕਸ ਰੈੱਡ ਲਾਈਟ ਜੰਪ ਕਰਨ ਵਾਲੇ ਲੋਕਾਂ ’ਤੇ ਰਹੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e