1 ਤੋਂ 3 ਅਪ੍ਰੈਲ ਤੱਕ ਅਸਥਾਈ ਤੌਰ ’ਤੇ ਬੰਦ ਰਹੇਗਾ ਈ-ਪੰਜਾਬ ਪੋਰਟਲ

Tuesday, Apr 01, 2025 - 12:53 AM (IST)

1 ਤੋਂ 3 ਅਪ੍ਰੈਲ ਤੱਕ ਅਸਥਾਈ ਤੌਰ ’ਤੇ ਬੰਦ ਰਹੇਗਾ ਈ-ਪੰਜਾਬ ਪੋਰਟਲ

ਲੁਧਿਆਣਾ, (ਵਿੱਕੀ)- ਪੰਜਾਬ ’ਚ ਸਕੂਲੀ ਸਿੱਖਿਆ ਨਾਲ ਸਬੰਧਤ ਆਨਲਾਈਨ ਕੰਮਾਂ ਲਈ ਵਰਤਿਆ ਜਾਣ ਵਾਲਾ ਈ-ਪੰਜਾਬ ਪੋਰਟਲ 1 ਤੋਂ 3 ਅਪ੍ਰੈਲ ਤੱਕ ਅਸਥਾਈ ਤੌਰ ’ਤੇ ਬੰਦ ਰਹੇਗਾ।

ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਇਸ ਸਬੰਧੀ ਸੂਬੇ ਦੇ ਸਮੂਹ ਸਕੂਲ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਵਿਭਾਗ ਅਨੁਸਾਰ ਇਹ ਫੈਸਲਾ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਅਤੇ ਪੋਰਟਲ ’ਤੇ ਤਕਨੀਕੀ ਸੁਧਾਰਾਂ ਨੂੰ ਲਾਗੂ ਕਰਨ ਲਈ ਲਿਆ ਗਿਆ ਹੈ।

ਇਸ ਸਮੇਂ ਦੌਰਾਨ ਪੋਰਟਲ ਨਾਲ ਸਬੰਧਤ ਕੋਈ ਵੀ ਆਨਲਾਈਨ ਕੰਮ ਨਹੀਂ ਕੀਤਾ ਜਾ ਸਕਦਾ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://www.epunjabschool.gov.in/ ’ਤੇ ਵਿਜ਼ਿਟ ਕੀਤਾ ਜਾ ਸਕਦਾ ਹੈ।


author

Rakesh

Content Editor

Related News