ਸਬਜ਼ੀ ਮੰਡੀ ਦੇ ਬਾਹਰ ਖੜ੍ਹਾ ਈ-ਰਿਕਸ਼ਾ ਚੋਰੀ
Monday, Feb 17, 2025 - 03:37 PM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਸਬਜ਼ੀ ਮੰਡੀ ਦੇ ਬਾਹਰ ਖੜ੍ਹਾ ਈ-ਰਿਕਸ਼ਾ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਕਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਧੀਰਜ ਕੁਮਾਰ ਵਾਸੀ ਅਸ਼ੋਕ ਵਿਹਾਰ ਭਾਮਿਆ ਨੇ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਉਸ ਨੇ ਆਪਣਾ ਈ-ਰਿਕਸ਼ਾ ਸਬਜ਼ੀ ਮੰਡੀ ਦੇ ਗੇਟ ਨੰਬਰ 1 ਦੇ ਨੇੜੇ ਲੌਕ ਕਰ ਕੇ ਖੜ੍ਹਾ ਕੀਤਾ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਪੀੜਤ ਨੇ ਦੱਸਿਆ ਕਿ ਜਦੋਂ ਉਹ ਸਬਜ਼ੀ ਮੰਡੀ ਦੇ ਅੰਦਰੋਂ ਵਾਪਸ ਆਇਆ ਤਾਂ ਉੱਥੋਂ ਉਸ ਦਾ ਈ-ਰਿਕਸ਼ਾ ਚੋਰੀ ਹੋ ਚੁੱਕਿਆ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8