ਉੱਤਰੀ ਭਾਰਤ ''ਚ ਲੱਗੇ ਭੂਚਾਲ ਦੇ ਝਟਕੇ

05/09/2018 6:48:52 PM

ਜਲੰਧਰ— ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਦੁਪਹਿਰ ਕਰੀਬ 4.15 ਮਿੰਟਾਂ 'ਤੇ ਮਹਿਸੂਸ ਕੀਤੇ ਗਏ। ਦਿੱਲੀ ਐੱਨ.ਸੀ.ਆਰ, ਜੰਮੂ-ਕਸ਼ਮੀਰ, ਹਰਿਆਣਾ ਸਮੇਤ ਚੰਡੀਗੜ੍ਹ ਦੇ ਨੇੜਲੇ ਹਿੱਸਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਤਾਂ ਲੋਕ ਆਪਣੇ-ਆਪਣੇ ਘਰਾਂ ਅਤੇ ਦਫਤਰਾਂ 'ਚੋਂ ਨਿਕਲ ਕੇ ਖੁੱਲ੍ਹੀਆਂ ਸੜਕਾਂ 'ਤੇ ਆ ਗਏ। 
ਅਮਰੀਕਾ ਦੇ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਮਾਪੀ ਗਈ ਹੈ। ਇਸ ਦੇ ਕਾਰਨ ਅਫਗਾਨਿਸਤਾਨ, ਤਜਾਕਿਸਤਾਨ ਅਤੇ ਪਾਕਿਸਤਾਨ ਦਾ ਖੇਤਰ ਵਧੇਰੇ ਪ੍ਰਭਾਵਿਤ ਹੋਇਆ ਹੈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂਕੁਸ਼ ਇਲਾਕਾ ਦੱਸਿਆ ਜਾ ਰਿਹਾ ਹੈ। ਇਸ ਦਾ ਕੇਂਦਰ ਜ਼ਮੀਨ ਤੋਂ 112 ਕਿਲੋਮੀਟਰ ਹੇਠਾਂ ਸੀ।  
ਤੁਹਾਨੂੰ ਦੱਸ ਦਈਏ ਭਾਰਤ ਦੇ ਕਈ ਸੂਬਿਆਂ 'ਚ ਬੀਤੇ ਦੋ ਦਿਨਾਂ ਤੋਂ ਤੂਫਾਨ ਨੂੰ ਲੈ ਕੇ ਅਲਰ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਨ੍ਹੇਰੀ-ਤੂਫਾਨ 'ਚ ਕਈ ਘਰ ਤਬਾਹ ਹੋਏ ਅਤੇ ਨੁਕਸਾਨ ਦੀਆਂ ਵੀ ਖਬਰਾਂ ਆਈਆਂ ਹਨ। ਭੂਚਾਲ ਦੇ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।