ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਹਲਕੇ ਝਟਕੇ

09/08/2019 8:23:39 AM

ਨਵੀਂ ਦਿੱਲੀ—ਅੱਜ ਭਾਵ ਐਤਵਾਰ ਨੂੰ ਪੰਜਾਬ ਅਤੇ ਹਿਮਾਚਲ ਦੇ ਕਈ ਹਿੱਸਿਆਂ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਪੰਜਾਬ 'ਚ ਸਵੇਰੇ 8.05 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਦਕਿ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ 'ਚ 3.4 ਤੀਬਰਤਾ ਵਾਲੇ ਭੂਚਾਲ ਦੇ ਲੱਗੇ ਫਿਲਹਾਲ ਭੂਚਾਲ ਤੋਂ ਜਾਨੀ ਨੁਕਸਾਨ ਹੋਣ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।

PunjabKesari

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ 'ਚ ਸਵੇਰੇ 2 ਘੰਟੇ 35 ਮਿੰਟਾਂ ਦੌਰਾਨ ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਬਾ 'ਚ ਪੁਲਸ ਅਧਿਕਾਰੀ ਮੋਨਿਕਾ ਭੁਟੰਗਰੂ ਨੇ ਇੱਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਹੁਣ ਤੱਕ ਜਾਨੀ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਸ਼ਿਮਲਾ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਹੈ ਕਿ ਐਤਵਾਰ ਸਵੇਰੇ 5.30 ਵਜੇ ਜ਼ਿਲੇ 'ਚ ਘੱਟ ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦੇ ਕੇਂਦਰ ਉਤਰ-ਪੂਰਬ ਚੰਬਾ 'ਚ 10 ਕਿਲੋਮੀਟਰ ਦੀ ਡੂੰਘਾਈ 'ਚ ਸੀ ਅਤੇ ਬਾਅਦ 'ਚ 2 ਘੰਟੇ 35 ਮਿੰਟਾਂ ਦੌਰਾਨ ਜੰਮੂ-ਕਸ਼ਮੀਰ ਦੇ ਸਰਹੱਦ ਨਾਲ ਲੱਗਦੇ ਚੰਬਾ ਸਮੇਤ ਸੂਬੇ ਦੇ ਕਈ ਹੋਰ ਇਲਾਕਿਆਂ 'ਚ ਫਿਰ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ 'ਚ ਸਥਿਤ ਸੀ। ਚੰਬਾ ਜ਼ਿਲੇ ਦੀ ਸਰਹੱਦ ਨਾਲ ਲੱਗਦੀ ਜੰਮੂ-ਕਸ਼ਮੀਰ ਦੇ ਇਲਾਕਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।


Iqbalkaur

Content Editor

Related News