Breaking News: ਭਾਰਤ ਦੇ ਕਈ ਹਿੱਸਿਆਂ ਸਮੇਤ ਗੁਆਂਢੀ ਦੇਸ਼ਾਂ 'ਚ ਲੱਗੇ ਭੁਚਾਲ ਦੇ ਝਟਕੇ

01/05/2023 8:08:23 PM

ਨੈਸ਼ਨਲ ਡੈਸਕ: ਹੁਣੇ-ਹੁਣੇ ਦੇਸ਼ ਦੇ ਕਈ ਹਿੱਸਿਆਂ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ ਦੇ ਨਾਲ-ਨਾਲ ਅਫਗਾਨਿਸਤਾਨ ਤੇ ਲਾਹੌਰ ਪਾਕਿਸਤਾਨ ਆਦਿ ਵਿਚ ਵੀ ਭੂਚਾਲ ਦੇ ਝਟਕੇ ਲੱਗਣ ਦੀ ਸੂਚਨਾ ਹੈ। ਭਾਰਤ ਵਿਚ ਪੰਜਾਬ, ਜੰਮੂ-ਕਸ਼ਮੀਰ, ਦਿੱਲੀ NCR ਤੇ ਨਾਲ ਲਗਗਦੇ ਇਲਾਕਿਆਂ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਏਅਰ ਇੰਡੀਆ 'ਚ ਫਿਰ ਹੋਇਆ ਘਿਨੌਣਾ ਕੰਮ! ਸ਼ਰਾਬੀ ਨੌਜਵਾਨ ਨੇ ਇਕ ਹੋਰ ਮਹਿਲਾ ਯਾਤਰੀ 'ਤੇ ਕੀਤਾ ਪਿਸ਼ਾਬ

ਜਾਣਕਾਰੀ ਮੁਤਾਬਕ ਵੀਰਵਾਰ ਰਾਤ 8 ਵਜੇ ਦੇ ਕਰੀਬ ਭਾਰਤ ਦੇ ਜੰਮੂ-ਕਸ਼ਮੀਰ, ਦਿੱਲੀ NCR, ਪਾਕਿਸਤਾਨ, ਅਫਗਾਨਿਸਤਾਨ, ਤਜ਼ਾਕਿਸਤਾਨ ਆਦਿ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫਾਇਜ਼ਾਬਾਦ ਵਿਚ ਦੱਸਿਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra