ਪੰਜਾਬ ਤੇ ਦਿੱਲੀ ਸਮੇਤ ਉੱਤਰੀ ਭਾਰਤ ''ਚ ਲੱਗੇ ਭੂਚਾਲ ਦੇ ਝਟਕੇ

02/06/2017 11:05:09 PM

ਨਵੀਂ ਦਿੱਲੀ— ਉੱਤਰੀ ਭਾਰਤ ''ਚ ਅੱਜ 10:35 ਵਜੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੰਜਾਬ, ਦਿੱਲੀ, ਐੱਨ. ਸੀ. ਆਰ. ਦੇ ਨਾਲ-ਨਾਲ ਉਤਰਾਖੰਡ ''ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਜੇ ਤਕ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਰਿਐਕਟਰ ਸਕੇਲ ''ਤੇ ਭੂਚਾਲ ਦੀ ਤੀਬਰਤਾ 5.8 ਦੱਸੀ ਜਾ ਰਹੀ ਹੈ। ਇਸ ਦਾ ਕੇਂਦਰ ਉੱਤਰਾਖੰਡ ਦੇ ਰੂਦਰਪਰਯਾਗ ''ਚ 33 ਕਿਲੋਮੀਟਰ ਦੀ ਡੂੰਘਾਈ ''ਚ ਸੀ।