Big Breaking: ਪੰਜਾਬ ਸਣੇ ਉੱਤਰ ਭਾਰਤ ਦੇ ਕਈ ਹਿੱਸਿਆਂ 'ਚ ਲੱਗੇ ਭੂਚਾਲ ਦੇ ਝਟਕੇ
Saturday, Jun 17, 2023 - 10:28 PM (IST)
ਨੈਸ਼ਨਲ ਡੈਸਕ: ਸ਼ਨੀਵਾਰ ਰਾਤ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਕਈ ਜ਼ਿਲ੍ਹਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਵਿਚ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਸਾਹਮਣੇ ਨਹੀਂ ਆਈ ਹੈ।
ਇਹ ਖ਼ਬਰ ਵੀ ਪੜ੍ਹੋ - UP 'ਚ ਕਹਿਰ ਵਰ੍ਹਾ ਰਹੀ ਗਰਮੀ, ਇਸ ਜ਼ਿਲ੍ਹੇ 'ਚ 34 ਲੋਕਾਂ ਨੇ ਤੋੜਿਆ ਦਮ
ਭਾਰਤੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ 9.55 ਵਜੇ ਜੰਮੂ-ਕਸ਼ਮੀਰ ਤੇ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ ਦਾ ਡੋਡਾ ਜ਼ਿਲ੍ਹਾ ਸੀ। ਪੰਜਾਬ ਦੇ ਜਲੰਧਰ ਅਤੇ ਅੰਮ੍ਰਿਤਸਰ ਵਿਚ ਵੀ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.4 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਧਰਤੀ ਤੋਂ 18 ਕਿੱਲੋਮੀਟਰ ਡੂੰਘਾ ਦੱਸਿਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।