ਇਕ ਵਾਰ ਫਿਰ ਕੰਬ ਗਈ ਧਰਤੀ ! ਪੰਜਾਬ ਤੇ ਹਰਿਆਣਾ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ
Thursday, Apr 25, 2024 - 07:32 PM (IST)

ਜਲੰਧਰ- ਪੰਜਾਬ 'ਚ ਹੁਣੇ-ਹੁਣੇ ਭੂਚਾਲ ਆਉਣ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਤੋਂ ਇਲਾਵਾ ਹਰਿਆਣਾ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ 3.2 ਰਹੀ ਤੇ ਇਸ ਦਾ ਕੇਂਦਰ ਬਿੰਦੂ ਹਰਿਆਣਾ ਦਾ ਹਿਸਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ ਹੈ।
ਜ਼ਿਕਰਯੋਗ ਹੈ ਕਿ ਅੱਜ ਤੋਂ ਕਈ ਦਿਨ ਪਹਿਲਾਂ ਵੀ ਪੰਜਾਬ 'ਚ 5.3 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ, ਜਦੋਂ ਪੰਜਾਬ ਤੋਂ ਇਲਾਵਾ ਹਿਮਾਚਲ, ਜੰਮੂ-ਕਸ਼ਮੀਰ ਤੇ ਗੁਆਂਢੀ ਮੁਲਕ ਪਾਕਿਸਤਾਨ 'ਚ ਵੀ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e