ਪੰਜਾਬ 'ਚ ਆਇਆ ਭੂਚਾਲ, ਇਨ੍ਹਾਂ ਜ਼ਿਲ੍ਹਿਆਂ 'ਚ ਮਹਿਸੂਸ ਕੀਤੇ ਗਏ ਝਟਕੇ
Monday, Feb 26, 2024 - 10:03 PM (IST)
ਚੰਡੀਗੜ੍ਹ - ਪੰਜਾਬ ਵਿਚ ਸੋਮਵਾਰ ਰਾਤ ਕਰੀਬ ਸਾਢੇ 9 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਇਸ ਭੂਚਾਲ ਦੇ ਝਟਕੇ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਚੰਡੀਗੜ੍ਹ, ਤਰਨਤਾਰਨ ਵਿਖੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.8 ਦੱਸੀ ਜਾ ਰਹੀ ਹੈ। ਭੂਚਾਲ ਦੇ ਡਰ ਕਾਰਨ ਲੋਕ ਆਪਣੇ ਘਰਾਂ 'ਚੋਂ ਬਾਹਰ ਆ ਗਏ। ਫਿਲਹਾਲ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਕੌਮੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਭੂਚਾਲ ਦੇ ਕੇਂਦਰ ਤਰਨ ਤਾਰਨ ਦੱਸਿਆ ਜਾ ਰਿਹਾ ਹੈ, ਜੋ ਕਿ ਧਰਤੀ ਦੇ 40 ਕਿਲੋਮੀਟਰ ਹੇਠਾਂ ਸੀ।
ਇਹ ਵੀ ਪੜ੍ਹੋ- UK ਦਾ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਲਏ ਪੈਸੇ, ਰਿਫਿਊਜ਼ਲ ਦਾ ਕਹਿ ਕੇ ਟ੍ਰੈਵਲ ਏਜੰਟ ਖ਼ੁਦ ਪਹੁੰਚੀ ਵਿਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e