ਜਲੰਧਰ ''ਚ ਲੱਗੇ ਭੂਚਾਲ ਦੇ ਝਟਕੇ
Monday, Sep 09, 2019 - 06:45 PM (IST)

ਜਲੰਧਰ : ਸੋਮਵਾਰ ਨੂੰ ਜਲੰਧਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਲਗਭਗ 12.10 'ਤੇ ਮਹਿਸਸੂ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.9 ਦਰਜ ਕੀਤੀ ਗਈ ਹੈ। ਭੂਚਾਲ ਦਾ ਕੇਂਦਰ ਕਸ਼ਮੀਰ ਬਾਰਡਰ ਦੱਸਿਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੀ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਚੰਬਾ ਵਿਚ 24 ਘੰਟਿਆਂ ਦੌਰਾਨ ਤੀਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।