ਜਲੰਧਰ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Sunday, May 28, 2023 - 06:38 PM (IST)

ਜਲੰਧਰ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਜਲੰਧਰ : ਜਲੰਧਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਲਗਭਗ 11.23 ’ਤੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਵਿਚ ਵੀ ਭੂਚਾਲ ਦੇ ਝਟਕੇ ਮਹਿਸਸੂ ਕੀਤੇ ਗਏ ਹਨ।  ਜਲੰਧਰ ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦੀ ਸੂਚਨਾ ਹੈ। ਭੂਚਾਲ ਦਾ ਕੇਂਦਰ ਹਿੰਦੂ ਕੁਸ਼ ਖੇਤਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਜਿੱਥੇ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.2 ਰਿਕਾਰਡ ਕੀਤੀ ਗਈ ਹੈ। ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਲੋਕ ਕੁੱਝ ਸਮੇਂ ਲਈ ਘਰਾਂ ’ਚੋਂ ਬਾਹਰ ਆ ਗਏ। ਫਿਲਹਾਲ ਅਜੇ ਤਕ ਭੂਚਾਲ ਨਾਲ ਕਿਸੇ ਪਾਸਿਓਂ ਵੀ ਕੋਈ ਨੁਕਸਾਨ ਦੀ ਸੂਚਨਾ ਨਹੀਂ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News