ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ’ਚ ਲੱਗੇ ਭੂਚਾਲ ਦੇ ਝਟਕੇ
Monday, Nov 14, 2022 - 10:47 AM (IST)
ਅੰਮ੍ਰਿਤਸਰ (ਸਾਗਰ)- ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸੋਮਵਾਰ ਸਵੇਰੇ ਕਰੀਬ 3.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ। ਉੱਥੇ ਹੀ ਭੂਚਾਲ ਦਾ ਕੇਂਦਰ ਪਾਕਿਸਤਾਨ ਵਲੋਂ ਲਾਹੌਰ ਦਾ ਇਲਾਕਾ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ-ਐੱਨ. ਸੀ. ਆਰ. ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ ਦੇ 2 ਮੁਸਲਿਮ ਆਬਾਦੀ ਵਾਲੇ ਜ਼ਿਲ੍ਹਿਆਂ ਨੂੰ ‘ਮਾਨ ਸਰਕਾਰ’ ਦੇਵੇਗੀ ਵੱਡਾ ਤੋਹਫ਼ਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਨੇਪਾਲ 'ਚ ਰਿਕਟਰ ਪੈਮਾਨੇ 'ਤੇ 5.4 ਤੀਬਰਤਾ ਦੇ ਭੂਚਾਲ ਤੋਂ ਬਾਅਦ ਦਿੱਲੀ-ਐੱਨ.ਸੀ.ਆਰ. 'ਚ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉੱਤਰਾਖੰਡ ਦੇ ਕੁਝ ਹਿੱਸਿਆਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ’ਚ ਨਿਊ ਟੀਹਰੀ, ਪਿਥੌਰਾਗੜ੍ਹ, ਬਾਗੇਸ਼ਵਰ, ਪੌੜੀ ਅਤੇ ਹੋਰ ਸ਼ਹਿਰ ਸ਼ਾਮਲ ਹਨ। ਇਸ ਦਾ ਅਸਰ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਵੀ ਮਹਿਸੂਸ ਕੀਤਾ ਗਿਆ।
ਇਹ ਵੀ ਪੜ੍ਹੋ- ਰਾਜੀਵ ਗਾਂਧੀ ਕਤਲ ਦੇ ਦੋਸ਼ੀ ਰਿਹਾਅ ਹੋ ਸਕਦੇ ਹਨ ਤਾਂ ਬੰਦੀ ਸਿੰਘ ਕਿਉਂ ਨਹੀਂ? ਪ੍ਰੋ. ਸਰਚਾਂਦ ਸਿੰਘ