ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ (Video)

Saturday, Apr 04, 2026 - 06:46 AM (IST)

ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ (Video)

ਨਵੀਂ ਦਿੱਲੀ/ਜਲੰਧਰ: ਪੰਜਾਬ, ਦਿੱਲੀ-NCR ਤੇ ਪੂਰੇ ਉੱਤਰੀ ਭਾਰਤ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਭਾਰੀ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਦਿੱਲੀ-NCR, ਚੰਡੀਗੜ੍ਹ ਅਤੇ ਉੱਤਰੀ ਭਾਰਤ ਦੇ ਕਈ ਹੋਰ ਇਲਾਕਿਆਂ ਵਿੱਚ ਜ਼ਮੀਨ ਹਿੱਲਣ ਕਾਰਨ ਲੋਕ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ। 

ਜੰਮੂ-ਕਸ਼ਮੀਰ 'ਚ ਵੀ ਕੰਬੀ ਧਰਤੀ
ਜੰਮੂ-ਕਸ਼ਮੀਰ ਦੇ ਊਧਮਪੁਰ, ਪੁੰਛ ਅਤੇ ਕਸ਼ਮੀਰ ਘਾਟੀ ਦੇ ਕਈ ਹਿੱਸਿਆਂ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਹ ਝਟਕੇ ਕੁਝ ਸੈਕਿੰਡ ਤੱਕ ਹੀ ਰਹੇ, ਪਰ ਇਨ੍ਹਾਂ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਲੋਕ ਘਬਰਾ ਕੇ ਸੁਰੱਖਿਅਤ ਥਾਵਾਂ ਵੱਲ ਭੱਜਣ ਲੱਗੇ। 

ਦਿੱਲੀ-NCR ਦੀਆਂ ਉੱਚੀਆਂ ਇਮਾਰਤਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਝਟਕਿਆਂ ਨੂੰ ਬਹੁਤ ਸਾਫ਼ ਮਹਿਸੂਸ ਕੀਤਾ। ਕਈ ਥਾਵਾਂ 'ਤੇ ਲੋਕ ਪਾਰਕਾਂ ਅਤੇ ਖੁੱਲ੍ਹੇ ਮੈਦਾਨਾਂ ਵਿੱਚ ਇਕੱਠੇ ਹੋ ਗਏ। ਸੋਸ਼ਲ ਮੀਡੀਆ 'ਤੇ ਲੋਕਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਘਰਾਂ ਦੇ ਪੱਖੇ ਅਤੇ ਫਰਨੀਚਰ ਅਚਾਨਕ ਹਿੱਲਣ ਲੱਗ ਪਏ ਸਨ।

ਰਿਪੋਰਟਾਂ ਅਨੁਸਾਰ, ਭੂਚਾਲ ਅਫਗਾਨਿਸਤਾਨ-ਤਾਜ਼ਾਕਿਸਤਾਨ ਸਰਹੱਦੀ ਖੇਤਰ ਵਿੱਚ ਆਇਆ, ਜਿਸਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.9 ਦਰਜ ਕੀਤੀ ਗਈ। ਤੇਜ਼ ਭੂਚਾਲਾਂ ਕਾਰਨ ਦਿੱਲੀ, ਪੰਜਾਬ ਅਤੇ ਜੰਮੂ-ਕਸ਼ਮੀਰ ਸਮੇਤ ਕਈ ਖੇਤਰਾਂ ਵਿੱਚ ਜ਼ਮੀਨ ਹਿੱਲ ਗਈ।

ਨੁਕਸਾਨ ਦੀ ਕੋਈ ਖ਼ਬਰ ਨਹੀਂ
ਰਾਹਤ ਦੀ ਗੱਲ ਇਹ ਹੈ ਕਿ ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਦੀਆਂ ਟੀਮਾਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News