ਮੋਗਾ ‘ਚ ਇਜ਼ੀ ਰਜਿਸਟਰੀ ਦਾ ਕੰਮ ਸ਼ੁਰੂ
Friday, Aug 08, 2025 - 08:35 PM (IST)

ਮੋਗਾ (ਕਸ਼ਿਸ਼) :ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਹੁਣ ਲੋਕਾਂ ਨੂੰ ਆਪਣੀਆਂ ਪ੍ਰਾਪਰਟੀ ਦੀਆਂ ਰਜਿਸਟਰੀਆਂ ਕਰਵਾਉਣ ਲਈ ਬਿਨਾਂ ਰਿਸ਼ਵਤ ਦੇ ਕੰਮ ਕਰਨ ਦੀ ਸਹੂਲਤ-ਇਜ਼ੀ ਰਜਿਸਟਰੀ-ਦੀ ਸ਼ੁਰੂਆਤ ਮੋਗਾ ‘ਚ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸਰਕਾਰ ਕੁਝ ਕਰਮਚਾਰੀਆਂ ਦੇ ਤਬਾਦਲੇ ਵੀ ਕਰ ਰਹੀ ਹੈ, ਜਿਨ੍ਹਾਂ ਵਿੱਚ ਰਜਿਸਟਰੀ ਕਲਰਕ ਅਤੇ ਸੇਵਾਦਾਰ ਵੀ ਸ਼ਾਮਲ ਹਨ, ਤਾਂ ਜੋ ਲੋਕਾਂ ਨੂੰ ਹੋਰ ਵਧੀਆ ਸੇਵਾਵਾਂ ਮਿਲ ਸਕਣ।
ਰਜਿਸਟਰੀ ਕਰਵਾਉਣ ਆਏ ਲੋਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਜ਼ੀ ਰਜਿਸਟਰੀ ਦਾ ਜੋ ਕੰਮ ਸ਼ੁਰੂ ਕੀਤਾ ਗਿਆ ਹੈ, ਉਹ ਬਹੁਤ ਹੀ ਸਰਾਹਣਯੋਗ ਹੈ। ਇਸ ਨਾਲ ਰਿਸ਼ਵਤਖੋਰੀ ‘ਤੇ ਵੀ ਕਾਬੂ ਪਾਇਆ ਜਾ ਸਕੇਗਾ। ਅਧਿਕਾਰੀਆਂ ਨੇ ਕਿਹਾ ਕਿ ਕੁਝ ਕਰਮਚਾਰੀਆਂ ਦੇ ਤਬਾਦਲੇ ਵੀ ਕੀਤੇ ਜਾ ਰਹੇ ਹਨ, ਤਾਂ ਜੋ ਬਿਨਾਂ ਰਿਸ਼ਵਤ ਦੇ ਲੋਕਾਂ ਦਾ ਕੰਮ ਢੰਗ ਨਾਲ ਹੋ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e