ਚੋਣ ਕਮਿਸ਼ਨ ਵੱਲੋਂ ਲੁਧਿਆਣਾ ਤੇ ਜਲੰਧਰ ਦੇ ਨਵੇਂ ਪੁਲਸ ਕਮਿਸ਼ਨਰ ਨਿਯੁਕਤ
Wednesday, May 22, 2024 - 09:31 PM (IST)

ਚੰਡੀਗੜ੍ਹ - ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e