ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ’ਚ ਅੱਜ ECCE ਦਿਨ ਮਨਾਇਆ ਜਾਵੇਗਾ

Friday, Jul 21, 2023 - 01:28 AM (IST)

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ’ਚ ਅੱਜ ECCE ਦਿਨ ਮਨਾਇਆ ਜਾਵੇਗਾ

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ’ਚ 21 ਜੁਲਾਈ 2023 ਨੂੰ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ. ਸੀ. ਸੀ. ਈ.) ਦਿਨ ਮਨਾਇਆ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਈ. ਸੀ. ਸੀ. ਈ. ਇਕ ਸੁਰੱਖਿਆਤਮਕ ਵਾਤਾਵਰਣ ਵਿਚ ਸਿਹਤ ਸੰਭਾਲ, ਪੋਸ਼ਣ, ਪਲੇਅ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ’ਤੇ ਜ਼ੋਰ ਦਿੰਦਾ ਹੈ, ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ।

ਇਹ ਖ਼ਬਰ ਵੀ ਪੜ੍ਹੋ : ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 1 ਦੀ ਮੌਤ

ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ  ਲਈ ਇਹ ਸਲੋਗਨ  “ਬੱਚੇ ਦੇ ਸਕੂਲ ਦੀ ਤਿਆਰੀ ਹੈ, ਘਰ-ਘਰ ਦੀ ਜ਼ਿੰਮੇਵਾਰੀ ਹੈ" ਜਾਰੀ ਕੀਤਾ ਹੈ।  ਕੈਬਨਿਟ ਮੰਤਰੀ ਨੇ ਈ. ਸੀ. ਸੀ. ਈ. ਦਿਨ ਮਨਾਉਣ ਲਈ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਆਂਗਣਵਾੜੀ ਸੈਟਰਾਂ ਵਿਚ (ਸਿਵਾਏ ਹੜ੍ਹ ਪ੍ਰਭਾਵਿਤ ਇਲਾਕੇ) ਈ. ਸੀ. ਸੀ. ਈ. ਦਿਨ ਮਨਾਉਣ।


author

Manoj

Content Editor

Related News