ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਬਦਲੇ ਗਏ ਪੰਜਾਬ ਦੇ 5 SSP

Thursday, Mar 21, 2024 - 12:40 PM (IST)

ਚੰਡੀਗੜ੍ਹ/ਜਲੰਧਰ (ਜਸਪ੍ਰੀਤ): ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ 5 SSPs ਦੀ ਬਦਲੀ ਕਰ ਦਿੱਤੀ ਹੈ। ਇਸ ਵਿਚ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਤੇ ਬਠਿੰਡਾ ਜ਼ਿਲ੍ਹਿਆਂ ਦੇ SSP ਸ਼ਾਮਲ ਹਨ। ਇਨ੍ਹਾਂ ਅਫ਼ਸਰਾਂ ਵਿਚ ਕਾਂਗਰਸੀ MP ਦਾ ਭਰਾ IPS ਹਰਮਨਬੀਰ ਸਿੰਘ ਵੀ ਸ਼ਾਮਲ ਹੈ। ਬਠਿੰਡਾ ਦੇ SSP ਹਰਮਨਬੀਰ ਸਿੰਘ ਖਡੂਰ ਸਾਹਿਬ ਤੋਂ ਕਾਂਗਰਸੀ ਸਾਂਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਹਨ। ਇਸ ਲਈ ਉਨ੍ਹਾਂ ਦਾ ਤਬਾਦਲਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੂੰ ਲੱਗਣਗੇ ਹੋਰ ਝਟਕੇ! 2 MP ਭਾਜਪਾ ਦੇ ਸੰਪਰਕ 'ਚ, ਇਕ ਹੋਰ ਵਿਧਾਇਕ AAP ਵੱਲੋਂ ਲੜ ਸਕਦੈ ਚੋਣ

ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਣਕਾਰੀ ਮੁਤਾਬਕ ਕਮਿਸ਼ਨ ਨੇ ਚੁਣੇ ਹੋਏ ਰਾਜਨੀਤਿਕ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿਚ ਐੱਸ.ਐੱਸ.ਪੀ. ਬਠਿੰਡਾ ਅਤੇ ਆਸਾਮ ਵਿਚ ਐੱਸ.ਪੀ. ਸੋਨੀਤਪੁਰ ਦੇ ਤਬਾਦਲੇ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਦੇ ਪੱਖਪਾਤੀ ਹੋਣ ਜਾਂ ਸਮਝੌਤਾ ਕੀਤੇ ਜਾਣ ਦੇ ਕਿਸੇ ਵੀ ਖਦਸ਼ੇ ਨੂੰ ਦੂਰ ਕਰਨ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਤੋਂ ਇਲਾਵਾ ਗੁਜਰਾਤ, ਓਡੀਸ਼ਾ ਤੇ ਪੱਛਮੀ ਬੰਗਾਲ ਵਿਚ ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ।

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News