ਪੰਜਾਬ 'ਚ ਬਿਜਲੀ ਦੇ ਬਿੱਲ 'ਜ਼ੀਰੋ' ਆਉਣ ਨਾਲ ਲੋਕਾਂ ਦੀ ਆਰਥਿਕ ਸਥਿਤੀ 'ਚ ਆਇਆ ਸੁਧਾਰ

Monday, Sep 16, 2024 - 06:00 PM (IST)

ਪੰਜਾਬ 'ਚ ਬਿਜਲੀ ਦੇ ਬਿੱਲ 'ਜ਼ੀਰੋ' ਆਉਣ ਨਾਲ ਲੋਕਾਂ ਦੀ ਆਰਥਿਕ ਸਥਿਤੀ 'ਚ ਆਇਆ ਸੁਧਾਰ

ਜਲੰਧਰ(ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੀ ਬਿਹਤਰੀ ਲਈ ਬਹੁਤ ਹੀ ਵਧੀਆ ਕਦਮ ਚੁੱਕ ਰਹੀ ਹੈ। ਮਾਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਦੇ ਲੋਕਾਂ ਦੀ ਬਿਜਲੀ ਮੁਫ਼ਤ ਕਰਕੇ ਲੋਕਾਂ ਨੂੰ ਬੇਹੱਦ ਆਰਥਿਕ ਲਾਭ ਪਹੁੰਚਾਇਆ ਹੈ। ਹੁਣ ਲੋਕਾਂ ਦੀ ਬਿਜਲੀ ਦੇ ਬਿੱਲ ਵੀ 'ਜ਼ੀਰੋ' ਆ ਰਹੇ ਹਨ।  ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਕਾਰਨ ਗ਼ਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਐਲਾਨ ਨੂੰ ਅਮਲੀਜਾਮਾ ਪਹਿਨਾਏ ਜਾਣ ਮਗਰੋਂ ਹੁਣ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਦੇ ਘਰੇਲ ਬਿਜਲੀ ਖ਼ਪਤਕਾਰਾਂ ਵਿਚੋਂ 90 ਫ਼ੀਸਦੀ ਦੇ ਬਿਜਲੀ ਬਿੱਲ ਜ਼ੀਰ ਆਉਂਦੇ ਹਨ।

ਜਿਹੜਾ ਪੈਸਾ ਗ਼ਰੀਬ ਪਰਿਵਾਰ ਪਹਿਲਾਂ ਬਿਜਲੀ ਬਿੱਲਾਂ ਦੇ ਭੁਗਤਾਣ ਵਿਚ ਖ਼ਰਚ ਕਰਦਾ ਸੀ, ਹੁਣ ਉਹੀ ਪੈਸਾ ਪਰਿਵਾਰ ਲਈ ਖ਼ਰਚ ਕੀਤਾ ਜਾ ਰਿਹਾ ਹੈ, ਇਸ ਨਾਲ ਘਰੇਲੂ ਖ਼ਪਤਕਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਪਹਿਲ ਨਾਲ 90 ਫ਼ੀਸਦੀ ਘਰੇਲੂ ਖ਼ਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ।

ਪੰਜਾਬ ਸਰਕਾਰ ਦੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦੇ ਕੁਰਾਲੀ ਦੇ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਦੇ ਬਿੱਲ ਫਰੀ ਕਰਕੇ ਬਹੁਤ ਹੀ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਬੇਹੱਦ ਵਧੀਆ ਹਨ। ਕਈਆਂ ਦਾ ਕਹਿਣਾ ਹੈ ਕਿ ਇਸ ਨਾਲ ਗ਼ਰੀਬਾਂ ਨੂੰ ਬੇਹੱਦ ਰਾਹਤ ਮਿਲੀ ਹੈ ਅਤੇ ਇਹੀ ਪੰਜਾਬ ਵਿਚ ਭਗਵੰਤ ਮਾਨ ਦੀ ਹੀ ਸਰਕਾਰ ਰਹਿਣੀ ਚਾਹੀਦੀ ਹੈ ਅਤੇ ਗ਼ਰੀਬਾਂ ਦੇ ਜੋ ਹੱਕ ਹਨ, ਉਹ ਉਨ੍ਹਾਂ ਨੂੰ ਮਿਲਣੇ ਚਾਹੀਦੇ ਹਨ। ਲੋਕਾਂ ਨੇ ਕਿਹਾ ਕਿ ਜਿਹੜੇ ਪੈਸੇ ਹੁਣ ਬਿਜਲੀ ਦੇ ਬਿੱਲ ਵਾਲੇ ਬਚ ਜਾਂਦੇ ਹਨ, ਉਨ੍ਹਾਂ ਪੈਸਿਆਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਖ਼ਰਚ ਕਰਦੇ ਹਾਂ। 

ਪੰਜਾਬ ਸਰਕਾਰ ਪਾਵਰਕਾਮ ਨੂੰ ਕਰ ਰਹੀ ਹੈ ਸਬਸਿਡੀ ਦੀ ਐਡਵਾਂਸ ਅਦਾਇਗੀ 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਵਰਕਾਮ ਨੂੰ ਸਬਸਿਡੀ ਦੀ ਅਦਾਇਗੀ ਐਡਵਾਂਸ ਕਰਕੇ ਇਕ ਨਵੀਂ ਮਿਸਾਲ ਪੇਸ਼ ਕੀਤੀ ਹੈ। ਪਿਛਲੇ ਵਿੱਤੀ ਸਾਲ 2022-23 ਦੇ ਅਖੀਰ ਵਿਚ ਪੰਜਾਬ ਸਰਕਾਰ ਨੇ ਪਾਵਰਕਾਮ ਨੂੰ 20,200 ਕਰੋੜ ਰੁਪਏ ਸਬਸਿਡੀ ਅਦਾ ਕੀਤੀ ਹੈ।
ਇਸ ਵਿਚ ਸਰਕਾਰ ਨੇ ਪਹਿਲੀ ਕਿਸ਼ਤ ਦੇ 1804 ਕਰੋੜ ਰੁਪਏ ਦੇ ਨਾਲ-ਨਾਲ ਪਿਛਲੀਆਂ ਸਰਕਾਰਾਂ ਵੇਲੇ ਦੇ ਬਕਾਇਆ ਖੜ੍ਹੇ 9020 ਕਰੋੜ ਦੀ ਵੀ ਅਦਾਇਗੀ ਕੀਤੀ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੋਟਰਾਂ ਲਈ ਮੁਫ਼ਤ ਹੁੰਦੀ ਬਿਜਲੀ ਸਪਲਾਈ ਦੇ 9063.79 ਕਰੋੜ ਰੁਪਏ, ਘਰੇਲੂ ਬਿਜਲੀ ਖ਼ਪਤਕਾਰ ਦੇ 8225 ਕਰੋੜ ਰੁਪਏ ਅਤੇ ਉਦਯੋਗਿਕ ਖੇਤਰ ਦੀ ਸਬਸਿਡੀ ਦੇ 2910 ਕਰੋਰ ਰੁਪਏ ਵੀ ਇਸ ਵਿਚ ਸ਼ਾਮਲ ਹਨ। ਸਰਕਾਰ ਨੇ ਪਿਛਲੇ ਖੜ੍ਹੇ ਬਕਾਏ 'ਤੇ ਲੱਗੇ 663.54 ਕਰੋੜ ਰੁਪਏ ਦੇ ਵਿਆਜ ਦੀ ਅਦਾਇਗੀ ਵੀ ਨਾਲ ਹੀ ਕਰ ਦਿੱਤੀ ਹੈ। 

 


author

shivani attri

Content Editor

Related News