ਆਰਥਿਕ ਤੰਗੀ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਲਿਆ ਫਾਹਾ, ਮੌਤ

Sunday, Jul 10, 2022 - 10:58 AM (IST)

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਲਿਆ ਫਾਹਾ, ਮੌਤ

ਲੁਧਿਆਣਾ (ਤਰੁਣ)- ਥਾਣਾ ਫੋਕਲ ਪੁਆਇੰਟ ਦੇ ਇਲਾਕੇ ਉੱਤਮ ਨਗਰ ਦੀ ਰਹਿਣ ਵਾਲੀ 21 ਸਾਲਾ ਵਿਆਹੁਤਾ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਪਤੀ ਨੇ ਸੂਚਨਾ ਇਲਾਕਾ ਦੀ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਭੇਜ ਦਿੱਤੀ। ਮ੍ਰਿਤਕਾ ਦੀ ਪਛਾਣ ਮਮਤਾ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਬਿਹਾਰ ਦੀ ਰਹਿਣ ਵਾਲੀ ਸੀ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਮ੍ਰਿਤਕਾ ਦੇ ਪਤੀ ਸੁਨੀਲ ਨੇ ਪੁਲਸ ਨੂੰ ਦੱਸਿਆ ਕਿ ਉਹ ਇਕ ਫੈਕਟਰੀ ਵਿਚ ਨੌਕਰੀ ਕਰਦਾ ਹੈ। ਘਰ ਦੇ ਹਾਲਾਤ ਠੀਕ ਨਹੀਂ ਹਨ। ਨੌਕਰੀ ਦੇ ਪੈਸਿਆਂ ਨਾਲ ਗੁਜ਼ਾਰਾ ਠੀਕ ਨਹੀਂ ਚੱਲ ਰਿਹਾ। ਆਰਥਿਕ ਤੰਗੀ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀਆਂ ਹੋ ਰਹੀਆਂ ਸਨ। ਬੇਟੇ ਦੇ ਪੈਦਾ ਹੋਣ ਤੋਂ ਬਾਅਦ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਹੋ ਰਿਹਾ ਸੀ। ਸ਼ੁੱਕਰਵਾਰ ਨੂੰ ਜਦੋਂ ਉਹ ਘਰ ’ਤੇ ਖਾਣਾ ਖਾਣ ਪੁੱਜਾ ਤਾਂ ਉਸ ਦੀ ਪਤਨੀ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਸੀ।

ਪੜ੍ਹੋ ਇਹ ਵੀ ਖ਼ਬਰ:  ਜੇਠ-ਜਠਾਣੀ ਤੋਂ ਦੁਖੀ ਦਰਾਣੀ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ

ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮਮਤਾ ਆਪਣੇ ਪਤੀ ਅਤੇ ਡੇਢ ਸਾਲ ਦੇ ਬੱਚੇ ਦੇ ਨਾਲ ਕਿਰਾਏ ਦੇ ਕਮਰੇ ਵਿਚ ਰਹਿੰਦੀ ਸੀ। ਉਸ ਦਾ ਪਤੀ ਸੁਨੀਲ ਇਕ ਫੈਕਟਰੀ ਵਿਚ ਨੌਕਰੀ ਕਰਦਾ ਹੈ। ਹਾਲ ਦੀ ਘੜੀ ਜਾਂਚ ਵਿਚ ਪਤਾ ਲੱਗਾ ਹੈ ਕਿ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਮਮਤਾ ਨੇ ਫਾਹਾ ਲਾ ਕੇ ਜਾਨ ਦਿੱਤੀ ਹੈ। ਪੁਲਸ ਨੇ ਮਮਤਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਪਿਆਰ ਲਈ ਸਰਹੱਦ ਪਾਰ ਕਰ ਜਲੰਧਰ ਆਈ ਪਾਕਿਸਤਾਨੀ ਕੁੜੀ, ਇੰਝ ਸ਼ੁਰੂ ਹੋਈ ਸੀ ਲਵ ਸਟੋਰੀ


author

rajwinder kaur

Content Editor

Related News