ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ’ਚ ਮਿਲੇਗਾ 25 ਫ਼ੀਸਦੀ ਰਾਖਵਾਂਕਰਨ
Thursday, Mar 20, 2025 - 11:45 PM (IST)
 
            
            ਚੰਡੀਗੜ੍ਹ (ਅੰਕੁਰ) : ਹੁਣ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਵੀ ਨਿੱਜੀ ਸਕੂਲਾਂ ’ਚ ਦਾਖ਼ਲਾ ਲੈ ਸਕਣਗੇ। ਮੰਤਰੀ ਮੰਡਲ ਨੇ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ਦੀ ਧਾਰਾ 7 (01) ਨੂੰ ਹਟਾਉਣ ਲਈ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ’ਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। 
ਝਗੜੇ ਮਗਰੋਂ ਪਤੀ ਨੇ ਚੁੱਕਿਆ ਖੌਫਨਾਕ ਕਦਮ! ਗਲ਼ਾ ਘੁੱਟ ਮਾਰ'ਤੀ ਪਤਨੀ ਤੇ ਫਿਰ...
ਇਸ ਨਾਲ ਹੁਣ ਨਿੱਜੀ ਸਕੂਲਾਂ ’ਚ ਵੀ ਗ਼ਰੀਬਾਂ ਲਈ ਮਿਆਰੀ ਸਿੱਖਿਆ ਦੇ ਦਰਵਾਜ਼ੇ ਖੁੱਲ੍ਹਣਗੇ ਜਦਕਿ ਸਰਕਾਰੀ ਸਕੂਲਾਂ ’ਚ ਪਹਿਲਾਂ ਹੀ ਇਹ ਸਿੱਖਿਆ ਦਿੱਤੀ ਜਾ ਰਹੀ ਹੈ। ਸਿੱਖਿਆ ਦਾ ਅਧਿਕਾਰ ਐਕਟ ਇਹ ਨਿਰਧਾਰਤ ਕਰਦਾ ਹੈ ਕਿ ਸਾਰੇ ਨਿੱਜੀ ਸਕੂਲਾਂ ’ਚ 25 ਫ਼ੀਸਦੀ ਸੀਟਾਂ ਈ.ਡਬਲਯੂ.ਐੱਸ. ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਹਾਲਾਂਕਿ ਪਿਛਲੀਆਂ ਸਰਕਾਰਾਂ ਵੱਲੋਂ ਬਣਾਏ ਗਏ ਨਿਯਮਾਂ ਨੇ ਵਿਦਿਆਰਥੀਆਂ ਨੂੰ ਸਿੱਧੇ ਤੌਰ 'ਤੇ ਇਹ ਸਹੂਲਤ ਪ੍ਰਾਪਤ ਕਰਨ ਤੋਂ ਰੋਕ ਦਿੱਤਾ ਸੀ ਪਰ ਪੰਜਾਬ ਸਰਕਾਰ ਦਾ ਇਹ ਇਤਿਹਾਸਕ ਫ਼ੈਸਲਾ ਹੁਣ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾ ਦੇਵੇਗਾ ਤੇ ਮਿਆਰੀ ਸਿੱਖਿਆ ਉਨ੍ਹਾਂ ਦੀ ਪਹੁੰਚ ’ਚ ਹੋਵੇਗੀ।
ਜੰਮੂ ਨੂੰ ਪੰਜਾਬੀਆਂ ਤੋਂ ਬਚਾਉਣ ਲਈ ਲਾਈ ਗਈ ਸੀ ਧਾਰਾ 370! CM ਦਾ ਵਿਵਾਦਿਤ ਬਿਆਨ
ਨਾਲ ਹੀ ਮੰਤਰੀ ਮੰਡਲ ਨੇ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਸਾਲ 2023-24 ਲਈ ਕੰਪਟ੍ਰੋਲਰ ਐਂਡ ਆਡੀਟਰ ਜਨਰਲ (ਕੈਗ) ਦੀ ਰਿਪਰੋਟ ਵੀ ਸਦਨ ’ਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            