ED ਕਾਂਗਰਸੀਆਂ ’ਤੇ ਜਿੰਨੀਆਂ ਜ਼ਿਆਦਤੀਆਂ ਕਰੇਗੀ, ਕਾਂਗਰਸ ਓਨੀ ਮਜ਼ਬੂਤ ਹੋਵੇਗੀ: ਸੁਖਜਿੰਦਰ ਰੰਧਾਵਾ
Wednesday, Feb 09, 2022 - 09:28 AM (IST)
ਜਲੰਧਰ (ਧਵਨ) – ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਹਮਲਾ ਬੋਲਦੇ ਹੋਏ ਦੋਸ਼ ਲਾਇਆ ਕਿ ਉਹ ਆਪਣੀਆਂ ਏਜੰਸੀਆਂ ਈ.ਡੀ. ਆਦਿ ਦੀ ਕਾਂਗਰਸੀਆਂ ਖ਼ਿਲਾਫ਼ ਦੁਰਵਰਤੋਂ ਕਰ ਰਹੀ ਹੈ। ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਜਿੰਨੀ ਜ਼ਿਆਦਾ ਦੁਰਵਰਤੋਂ ਕਾਂਗਰਸੀਆਂ ਖ਼ਿਲਾਫ਼ ਕਰੇਗੀ, ਓਨਾ ਜ਼ਿਆਦਾ ਉਹ ਮਜ਼ਬੂਤ ਹੋ ਕੇ ਉਭਰੇਗੀ। ਰੰਧਾਵਾ ਨੇ ਕਿਹਾ ਕਿ ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈ. ਡੀ. ਨੇ ਇਸੇ ਤਰ੍ਹਾਂ ਮਮਤਾ ਬੈਨਰਜੀ ਦੀ ਪਾਰਟੀ ਦੇ ਖ਼ਿਲਾਫ਼ ਝੂਠੇ ਕੇਸ ਬਣਾਏ ਸਨ ਅਤੇ ਉਨ੍ਹਾਂ ਦੇ ਭਤੀਜੇ ਨੂੰ ਝੂਠੇ ਮਾਮਲਿਆਂ ਵਿਚ ਫਸਾਇਆ ਸੀ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਪਤੀ-ਪਤਨੀ ਨੇ ਪਾੜੇ ਗੁਟਕਾ ਸਾਹਿਬ ਦੇ ਅੰਗ
ਈ. ਡੀ. ਦੀਆਂ ਕਾਰਵਾਈਆਂ ਕਾਰਨ ਪੱਛਮੀ ਬੰਗਾਲ ਦੇ ਲੋਕਾਂ ਨੇ ਵੀ ਮਮਤਾ ਬੈਨਰਜੀ ਦੀ ਪਾਰਟੀ ਨੂੰ ਪੂਰਾ ਫਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਈ. ਡੀ. ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ’ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਇਸ ਮਾਮਲੇ ਵਿਚ ਮੁੱਖ ਮੰਤਰੀ ਦਾ ਨਾਂ ਲਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਮੁੱਖ ਮੰਤਰੀ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਕੈਪਟਨ ਕਾਰਨ ਸਾਨੂੰ ਜਨਤਾ ਨੂੰ ਜਵਾਬ ਦੇਣਾ ਪੈ ਰਿਹੈ
ਉਪ-ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਅਤੇ ਨਸ਼ਿਆਂ ਨਾਲ ਸਬੰਧਤ ਕੇਸਾਂ ਵਿਚ ਸਾਢੇ 4 ਸਾਲਾਂ ਤਕ ਕਾਰਵਾਈ ਨਾ ਕਰਨ ਕਰ ਕੇ ਕਾਂਗਰਸ ਨੂੰ ਅੱਜ ਜਨਤਾ ਨੂੰ ਜਵਾਬ ਦੇਣਾ ਪੈ ਰਿਹਾ ਹੈ। ਜੇ ਕੈਪਟਨ ਨੇ ਸਾਡੀਆਂ ਮੰਗਾਂ ’ਤੇ ਧਿਆਨ ਦਿੰਦੇ ਹੋਏ ਕਾਰਵਾਈ ਕੀਤੀ ਹੁੰਦੀ ਤਾਂ ਜਨਤਾ ਪੂਰੀ ਤਰ੍ਹਾਂ ਸੰਤੁਸ਼ਟ ਹੁੰਦੀ ਪਰ ਫਿਰ ਵੀ ਚੰਨੀ ਸਰਕਾਰ ਵੱਲੋਂ 111 ਦਿਨਾਂ ਵਿਚ ਡਰੱਗ ਮਾਫੀਆ ਅਤੇ ਬੇਅਦਬੀ ਦੇ ਕੇਸਾਂ ਵਿਚ ਠੋਸ ਕਾਰਵਾਈ ਕੀਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)
ਮਜੀਠੀਆ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕੀਤਾ
ਰੰਧਾਵਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਸਰਕਾਰ ਨੇ ਮਜੀਠੀਆ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕੀਤਾ। ਉਨ੍ਹਾਂ ਖ਼ਿਲਾਫ਼ ਈ. ਡੀ. ਦੀ ਰਿਪੋਰਟ ਦੇ ਅਨੁਸਾਰ ਕੰਮ ਕੀਤਾ ਗਿਆ ਹੈ। ਈ. ਡੀ. ਨੇ ਤਾਂ ਉਨ੍ਹਾਂ ਦਾ ਕੇਸ ਦਬਾਅ ਕੇ ਹੀ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਸਪਸ਼ਟ ਕਰ ਦੇਣਾ ਚਾਹੁੰਦੇ ਹਨ ਕਿ ਜੇ ਕਾਂਗਰਸ ਸਰਕਾਰ ਮੁੜ ਸੱਤਾ ਵਿਚ ਆਉਂਦੀ ਹੈ ਤਾਂ ਇਨ੍ਹਾਂ ਕੇਸਾਂ ਨੂੰ ਰੱਦੀ ਦੀ ਟੋਕਰੀ ਵਿਚ ਨਹੀਂ ਸੁੱਟਿਆ ਜਾਵੇਗਾ ਸਗੋਂ ਅੰਜਾਮ ਤਕ ਪਹੁੰਚਾਇਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ