ਈ. ਡੀ. ਵੱਲੋਂ ਪੰਜਾਬ ਵਿਚ ਵੱਡੀ ਰੇਡ, ਕਈ ਘੰਟਿਆਂ ਤੋਂ ਚੱਲ ਰਹੀ ਜਾਂਚ
Thursday, Nov 12, 2026 - 01:41 PM (IST)
ਬਟਾਲਾ/ਅੱਚਲ ਸਾਹਿਬ (ਬੇਰੀ,ਗੋਰਾ ਚਾਹਲ) : ਬਟਾਲਾ ਸ਼ਹਿਰ ਦੇ ਜਲੰਧਰ ਰੋਡ ਸਥਿਤ ਇਕ ਰਿਜ਼ੋਰਟ ਵਿਚ ਅੱਜ ਤੜਕਸਾਰ ਸਵੇਰੇ ਕਰੀਬ 6:30 ਵਜੇ ਇਕ ਜਾਂਚ ਏਜੰਸੀ ਵੱਲੋਂ ਚੈਕਿੰਗ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸਵੇਰ ਸਮੇਂ ਅਚਾਨਕ ਹੋਈ ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਹੈ ਅਤੇ ਲੋਕਾਂ ਵੱਲੋਂ ਇਸ ਕਾਰਵਾਈ ਸਬੰਧੀ ਵੱਖ-ਵੱਖ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ। ਮੁੱਢਲੀ ਜਾਣਕਾਰੀ ਅਨੁਸਾਰ ਇਸ ਕਾਰਵਾਈ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦੱਸਿਆ ਜਾ ਰਿਹਾ ਹੈ ਪਰ ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਅਧਿਕਾਰੀ ਜਾਂ ਸਬੰਧਤ ਵਿਭਾਗ ਵੱਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ। ਇਸ ਲਈ ਫਿਲਹਾਲ ਰੇਡ ਕਰਨ ਵਾਲੀ ਏਜੰਸੀ ਅਤੇ ਕਾਰਵਾਈ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ, EVM ਮਸ਼ੀਨਾਂ ਦੀ ਜਾਂਚ ਕਰਨ ਪਹੁੰਚੇ ਅਧਿਕਾਰੀ
ਸੂਤਰਾਂ ਤੋਂ ਮਿਲੀ ਮੁੱਢਲੀ ਜਾਣਕਾਰੀ ਮੁਤਾਬਕ ਜਾਂਚ ਏਜੰਸੀ ਦੇ ਅਧਿਕਾਰੀਆਂ ਵੱਲੋਂ ਰਿਜ਼ੋਰਟ ਵਿਚ ਪਹੁੰਚਣ ਤੋਂ ਬਾਅਦ ਗੇਟ ਬੰਦ ਕਰ ਦਿੱਤਾ ਗਿਆ ਅਤੇ ਅੰਦਰ ਚੈਕਿੰਗ ਦੀ ਕਾਰਵਾਈ ਸ਼ੁਰੂ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀ ਕਾਫ਼ੀ ਸਮੇਂ ਤੋਂ ਰਿਜ਼ੋਰਟ ਦੇ ਅੰਦਰ ਮੌਜੂਦ ਹਨ ਅਤੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਫੁੱਟਬਾਲ ਖਿਡਾਰੀ ਦਾ ਬੇਰਹਿਮੀ ਨਾਲ ਕਤਲ
ਇਸ ਅਚਾਨਕ ਹੋਈ ਕਾਰਵਾਈ ਕਾਰਨ ਬਟਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਚਰਚਾ ਹੈ। ਲੋਕਾਂ ਦੀ ਨਜ਼ਰ ਹੁਣ ਜਾਂਚ ਏਜੰਸੀ ਦੀ ਅਗਲੀ ਕਾਰਵਾਈ ਅਤੇ ਅਧਿਕਾਰਤ ਬਿਆਨ ’ਤੇ ਟਿਕੀ ਹੋਈ ਹੈ। ਫਿਲਹਾਲ ਬਟਾਲਾ ਦੇ ਜਲੰਧਰ ਰੋਡ ਸਥਿਤ ਇਸ ਰਿਜ਼ੋਰਟ ਵਿਚ ਜਾਂਚ ਜਾਰੀ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਅਧਿਕਾਰਤ ਪੁਸ਼ਟੀ ’ਤੇ ਟਿਕੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
