ਰਿਸ਼ਤੇਦਾਰਾਂ ਤੋਂ ਕਰੋੜਾਂ ਰੁਪਏ ਦੀ ਹੋਈ ਬਰਾਮਦਗੀ ’ਤੇ ਪਰਮਿੰਦਰ ਢੀਂਡਸਾ ਨੇ CM ਚੰਨੀ ’ਤੇ ਕੱਸਿਆ ਤੰਜ
Friday, Jan 21, 2022 - 08:34 AM (IST)
ਚੰਡੀਗੜ੍ਹ (ਹਰੀਸ਼ਚੰਦਰ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਨੇਤਾ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਈ.ਡੀ. ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਚੰਨੀ ’ਤੇ ਤੰਜ ਕੱਸਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਈ.ਡੀ. ਦੀ ਛਾਪੇਮਾਰੀ ਦੌਰਾਨ 10 ਕਰੋੜ ਰੁਪਏ ਦੀ ਵੱਡੀ ਰਾਸ਼ੀ, 21 ਲੱਖ ਦਾ ਸੋਨਾ ਅਤੇ 12 ਲੱਖ ਦੀ ਰੋਲੈਕਸ ਘੜੀ ਨੇ ਆਮ ਆਦਮੀ ਦਾ ਮਖੌਟਾ ਪਾ ਕੇ ਘੁੰਮ ਰਹੇ ਚਰਨਜੀਤ ਸਿੰਘ ਚੰਨੀ ਦੇ ਨਾਟਕਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਟੱਕਰ ਦੇਣ ਲਈ ਤਿਆਰ ਇਹ 'ਆਪ' ਆਗੂ, ਦਿੱਤੀ ਵੱਡੀ ਚੁਣੌਤੀ (ਵੀਡੀਓ)
ਢੀਂਡਸਾ ਨੇ ਦੋਸ਼ ਲਗਾਇਆ ਕਿ ਚਰਨਜੀਤ ਸਿੰਘ ਚੰਨੀ ਦੇ ਇਕ ਕਰੀਬੀ ਰਿਸ਼ਤੇਦਾਰ ਦੇ ਘਰੋਂ ਪ੍ਰਾਪਤ ਕਰੋੜਾਂ ਰੁਪਏ ਨੇ ਕਾਂਗਰਸ ਸਰਕਾਰ ਅਤੇ ਰੇਤ ਮਾਫ਼ੀਆ ਵਿਚਕਾਰ ਚੱਲ ਰਹੀ ਮਿਲੀਭਗਤ ਨੂੰ ਵੀ ਪ੍ਰਗਟ ਕਰ ਦਿੱਤਾ ਹੈ। ਜਾਰੀ ਇਕ ਬਿਆਨ ’ਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਲੋਂ ਗ਼ੈਰਕਾਨੂੰਨੀ ਰੂਪ ਨਾਲ ਇਕੱਠੀ ਕੀਤੀ ਗਈ ਇੰਨੀ ਵੱਡੀ ਰਾਸ਼ੀ ਚੋਣਾਂ ’ਚ ਖ਼ਰਚ ਕੀਤੀ ਜਾ ਰਹੀ ਹੈ। ਈ.ਡੀ. ਦੀ ਛਾਪੇਮਾਰੀ ਦੌਰਾਨ ਬਰਾਮਦ 10 ਕਰੋੜ ਰੁਪਏ ਤਾਂ ਸਿਰਫ਼ ਇਕ ਟ੍ਰੇਲਰ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਢੀਂਡਸਾ ਨੇ ਕਿਹਾ ਕਿ ਕਾਂਗਰਸ ਵਲੋਂ ਇਨ੍ਹਾਂ ਚੋਣਾਂ ’ਚ ਸੱਤਾ ਹਾਸਿਲ ਕਰਨ ਲਈ ਕਰੋੜਾਂ ਰੁਪਏ ਪਾਣੀ ਦੀ ਤਰ੍ਹਾਂ ਵਹਾਏ ਜਾ ਰਹੇ ਹਨ। ਆਉਣ ਵਾਲੇ ਸਮੇਂ ’ਚ ਕਾਂਗਰਸ ਦੇ ਕਈ ਹੋਰ ਉਮੀਦਵਾਰਾਂ ਤੋਂ ਕਰੋੜਾਂ ਰੁਪਏ ਬਰਾਮਦ ਹੋਣ ਦੀ ਉਮੀਦ ਹੈ। ਕਰੀਬੀ ਰਿਸ਼ਤੇਦਾਰ ਦੇ ਘਰੋਂ ਬਰਾਮਦ ਹੋਏ ਕਰੋੜਾਂ ਰੁਪਏ ਦੇ ਮਾਮਲੇ ’ਚ ਚਰਨਜੀਤ ਸਿੰਘ ਚੰਨੀ ਕੇਂਦਰ ਸਰਕਾਰ ਅਤੇ ਈ.ਡੀ. ਦੇ ਪ੍ਰਦਰਸ਼ਨ ’ਤੇ ਸਵਾਲ ਉਠਾ ਰਹੇ ਸਨ, ਜਦੋਂ ਕਿ ਉਹ ਰਾਜ ਦੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ਇੰਨੀ ਵੱਡੀ ਰਕਮ ਰਿਸ਼ਤੇਦਾਰ ਦੇ ਘਰ ਆਈ ਕਿਵੇਂ?
ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਬਿਨਾਂ ਮਾਸਕ ਤੋਂ ਸੜਕਾਂ ’ਤੇ ਘੁੰਮਣ ਵਾਲੇ ਲੋਕਾਂ ’ਤੇ ਕੱਸਿਆ ਜਾਵੇਗਾ ਹੁਣ ਸ਼ਿਕੰਜਾ
ਢੀਂਡਸਾ ਨੇ ਦੋਸ਼ ਲਗਾਇਆ ਕਿ ਚਰਨਜੀਤ ਸਿੰਘ ਚੰਨੀ ਆਮ ਆਦਮੀ ਹੋਣ ਦਾ ਡਰਾਮਾ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦੇ ਰਹੇ ਹਨ। ਅਸਲੀਅਤ ’ਚ ਮੁੱਖ ਮੰਤਰੀ ਰਹਿੰਦਿਆਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਉਨ੍ਹਾਂ ਨੇ ਕਰੋੜਾਂ ਜਮ੍ਹਾਂ ਕੀਤੇ ਸਨ। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ’ਚ ਪੈਸੇ ਦੇ ਜ਼ੋਰ ’ਤੇ ਸੱਤਾ ਹਥਿਆਉਣਾ ਚਾਹੁੰਦੀ ਹੈ। ਢੀਂਡਸਾ ਨੇ ਚੋਣ ਕਮਿਸ਼ਨ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਨੂੰ ਕਿਹਾ ਤਾਂ ਕਿ ਇਸ ਪੈਸੇ ਦੀ ਵਰਤੋਂ ਦਾ ਪਤਾ ਲਗਾਇਆ ਜਾ ਸਕੇ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ: ਉਪ ਮੁੱਖ ਮੰਤਰੀ ਦੇ ਘਰ ਨੇੜੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਫੈਲੀ ਸਨਸਨੀ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ