ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ 'ਚ ED ਦੀ ਵੱਡੀ ਕਾਰਵਾਈ: ਕਰੋੜਾਂ ਦਾ ਸੋਨਾ ਤੇ ਗਹਿਣੇ ਜ਼ਬਤ

09/05/2023 11:05:01 PM

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਹਾਲ ਹੀ ਦੀ ਕਾਰਵਾਈ ਦੌਰਾਨ ਪੰਜਾਬ ਵਿਚ 2.12 ਕਰੋੜ ਰੁਪਏ ਦਾ ਸੋਨਾ ਅਤੇ ਗਹਿਣੇ ਜ਼ਬਤ ਕੀਤੇ ਹਨ। ਇਹ ਜ਼ਬਤੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਦੇ ਕਥਿਤ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਕੀਤੇ ਗਏ ਸਨ। ਈ.ਡੀ. ਮੁਤਾਬਕ ਸੋਮਵਾਰ ਨੂੰ ਲੁਧਿਆਣਾ ਦੇ ਇਕ ਬੈਂਕ ਲਾਕਰ ਵਿਚੋਂ ਕਰੀਬ ਚਾਰ ਕਿੱਲੋ ਸੋਨਾ ਜ਼ਬਤ ਕੀਤਾ ਗਿਆ। ਮਾਮਲੇ ਨਾਲ ਜੁੜੇ ਹੋਰ ਦੋਸ਼ੀਆਂ ਦੀਆਂ ਕਈ ਜਾਇਦਾਦਾਂ ਵੀ ਕੁਰਕ ਕੀਤੀਆਂ ਗਈਆਂ ਹਨ। 

ਇਹ ਖ਼ਬਰ ਵੀ ਪੜ੍ਹੋ - ਨਸ਼ਾ ਤਸਕਰਾਂ ਨੇ ਪੁਲਸ ਮੁਲਾਜ਼ਮ ’ਤੇ ਚੜ੍ਹਾ ’ਤੀ ਥਾਰ ; ਲੱਤ ਤੇ ਬਾਂਹ ਟੁੱਟੀ

ਈ.ਡੀ. ਨੇ 24 ਅਗਸਤ ਨੂੰ ਇਨ੍ਹਾਂ ਲਾਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਸੀ। ਉਸੇ ਦਿਨ, ਏਜੰਸੀ ਨੇ ਆਸ਼ੂ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਅਤੇ ਕੁਝ ਹੋਰਾਂ ਵਿਰੁੱਧ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਛਾਪੇਮਾਰੀ ਕੀਤੀ। ਈ.ਡੀ. ਨੇ ਇਕ ਬਿਆਨ ਵਿਚ ਕਿਹਾ ਕਿ ਉਸ ਨੇ 6.5 ਕਰੋੜ ਰੁਪਏ ਦੀ ਨਕਦੀ ਅਤੇ ਹੋਰ ਜਮ੍ਹਾਂ ਰਾਸ਼ੀ ਜ਼ਬਤ ਕੀਤੀ ਸੀ। ਇਸ ਤਰ੍ਹਾਂ ਹੁਣ ਤਕ ਕੁੱਲ੍ਹ 8.6 ਕਰੋੜ ਰੁਪਏ ਤੋਂ ਵੱਧ ਦੀ ਰਕਮ ਜ਼ਬਤ ਕੀਤੀ ਜਾ ਚੁੱਕੀ ਹੈ। 

ਇਹ ਖ਼ਬਰ ਵੀ ਪੜ੍ਹੋ - Part Time Job ਦੀ ਭਾਲ 'ਚ ਹੋ ਤਾਂ ਹੋ ਜਾਓ ਸਾਵਧਾਨ, ਕਿਤੇ ਕਰ ਨਾ ਬੈਠੀਓ ਅਜਿਹੀ ਗਲਤੀ

ਇਹ ਮਾਮਲਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਸਰਕਾਰ ਦੀ ਟਰਾਂਸਪੋਰਟੇਸ਼ਨ ਅਤੇ ਲੇਬਰ ਕਾਰਟੇਜ ਨੀਤੀ, 2021 ਦੇ ਸਬੰਧ ਵਿਚ ਦਰਜ ਕੀਤੀ ਗਈ ਇਕ ਐੱਫ.ਆਈ.ਆਰ. ਨਾਲ ਸਬੰਧਤ ਹੈ। ਦੋਸ਼ ਹੈ ਕਿ ਸੀ.ਵੀ.ਸੀ., ਖੁਰਾਕ ਤੇ ਸਿਵਲ ਸਪਲਾਈ ਦੇ ਚੇਅਰਮੈਨ ਰਾਕੇਸ਼ ਕੁਮਾਰ ਸਿੰਗਲਾ ਰਾਹੀਂ ਮੰਤਰੀ ਆਸ਼ੂ ਨਾਲ ਸੰਪਰਕ ਕਰਨ ਵਾਲੇ ਠੇਕੇਦਾਰਾਂ ਨੂੰ ਠੇਕੇ ਦਿੱਤੇ ਗਏ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra