ED ਨੇ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ, 2,000 ਕਰੋੜ ਰੁਪਏ ਦੇ ਘਪਲੇ ਦੇ ਮਾਮਲੇ 'ਚ ਹੋਈ ਕਾਰਵਾਈ

Thursday, Aug 01, 2024 - 08:29 PM (IST)

ਜਲੰਧਰ (ਸੋਨੂੰ)- ਪੰਜਾਬ ਦੀ ਸਿਆਸਤ 'ਚ ਅੱਜ ਇਕ ਹੋਰ ਵੱਡਾ ਧਮਾਕਾ ਹੋ ਗਿਆ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਵਿਖੇ ਈ. ਡੀ. ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਈ. ਡੀ. ਵੱਲੋਂ ਜਲੰਧਰ ਦਫ਼ਤਰ ਵਿੱਚ ਉਨ੍ਹਾਂ ਤੋਂ ਲੰਬੀ ਪੁੱਛਗਿੱਛ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈ. ਡੀ. ਦਫ਼ਤਰ ਪਹੁੰਚੇ ਸਨ, ਜਿੱਥੇ ਦੁਪਹਿਰ ਤੱਕ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤੇ ਇਸ ਲੰਬੀ ਪੁੱਛਗਿੱਛ ਤੋਂ ਬਾਅਦ ਹੁਣ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਅਨਾਜ ਦੀ ਢੋਆ-ਢੁਆਈ ਦੇ ਟੈਂਡਰ 'ਚ ਹੋਏੋ ਘਪਲੇ ਨੂੰ ਲੈ ਕੇ ਕੀਤੀ ਗਈ ਹੈ। 

ਦੱਸਣਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਸਨ ਤਾਂ ਉਨ੍ਹਾਂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ 'ਚ ਘਪਲੇ ਦਾ ਦੋਸ਼ ਲੱਗਾ ਸੀ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ 'ਤੇ ਕਈ ਫਰਜ਼ੀ ਵਾਹਨਾਂ ਅਤੇ ਉਨ੍ਹਾਂ ਦੀ ਦੁਰਵਰਤੋਂ ਕੀਤੀ ਜਾਂਦੀ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਤਲਾਸ਼ੀ ਦੌਰਾਨ ਈ. ਡੀ. ਨੂੰ ਕਰੀਬ ਡੇਢ ਕਰੋੜ ਰੁਪਏ ਦੀਆਂ ਪੰਜ ਸਰਕਾਰੀ ਜਾਇਦਾਦਾਂ ਦੀ ਜਾਣਕਾਰੀ ਮਿਲੀ। ਪਿਛਲੇ ਸਾਲ ਛਾਪੇਮਾਰੀ ਦੌਰਾਨ, ਜਾਂਚ ਏਜੰਸੀ ਨੇ ਸੰਭਾਵਨਾ ਵੇਖੀ ਸੀ ਕਿ ਇਹ ਜਾਇਦਾਦਾਂ ਘਪਲੇ ਦੇ ਪੈਸੇ ਨਾਲ ਖ਼ਰੀਦੀਆਂ ਗਈਆਂ ਸਨ। ਜਾਂਚ ਏਜੰਸੀ ਨੇ ਤਲਾਸ਼ੀ ਦੌਰਾਨ ਮਿਲੇ ਕਰੀਬ 30 ਲੱਖ ਰੁਪਏ ਵੀ ਜ਼ਬਤ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਸ ਦੀ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਕੇਸ ਦੇ ਆਧਾਰ 'ਤੇ ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਕਈ ਮੁਲਜ਼ਮਾਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ। 

ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਕੰਮ 'ਤੇ ਜਾ ਰਹੇ ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News