ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ED ਦਾ ਐਕਸ਼ਨ, ਕਰੋੜਾਂ ਦੀ ਜਾਇਦਾਦ ਕੀਤੀ ਜ਼ਬਤ
Thursday, Mar 14, 2024 - 07:51 PM (IST)

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਦੇ ਪ੍ਰਬੰਧਾਂ ਦੇ ਅਧੀਨ ਕਾਂਗਰਸ ਦੀ ਪੰਜਾਬ ਇਕਾਈ ਦੇ ਨੇਤਾ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਾਂ ਦੀ 4.58 ਕਰੋੜ ਰੁਪਏ ਕੀਮਤ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਈ.ਡੀ. ਨੇ ਇਕ ਬਿਆਨ 'ਚ ਕਿਹਾ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੇ ਅਧੀਨ ਉਸ ਦੀ ਜਾਂਚ 'ਚ ਪਾਇਆ ਗਿਆ ਕਿ ਧਰਮਸੋਤ ਨੇ ਇਕ ਮਾਰਚ 2016 ਅਤੇ 31 ਮਾਰਚ 2022 ਦੌਰਾਨ ਆਪਣੇ ਅਤੇ ਆਪਣੇ ਪੁੱਤਾਂ ਦੇ ਨਾਂ 'ਤੇ ਆਮਦਨ ਦੇ ਸਰੋਤਾਂ ਤੋਂ ਵੱਧ ਦੀ ਜਾਇਦਾਦ ਇਕੱਠੀ ਕੀਤੀ।
ਇਸ ਮਿਆਦ ਦੌਰਾਨ ਉਹ ਪੰਜਾਬ 'ਚ ਜੰਗਲਾਤ ਮੰਤਰੀ ਸਨ। ਬਿਆਨ 'ਚ ਕਿਹਾ ਗਿਆ ਕਿ ਈ.ਡੀ. ਦੀ ਜਲੰਧਰ ਇਕਾਈ ਨੇ ਪੀ.ਐੱਮ.ਐੱਲ.ਏ. ਦੇ ਪ੍ਰਬੰਧਾਂ ਦੇ ਅਧੀਨ 13 ਮਾਰਚ ਨੂੰ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਾਂ ਦੀ ਮਾਲਕੀ ਵਾਲੀ 4.58 ਕਰੋੜ ਰੁਪਏ ਦੀਆਂ ਜਾਇਦਾਦਾਂ ਅੰਤਰਿਮ ਰੂਪ ਨਾਲ ਜ਼ਬਤਚਕੀਤੀਆਂ। ਈ.ਡੀ. ਨੇ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੇ ਅਧੀਨ ਪੰਜਾਬ ਸਰਗਰਮ ਬਿਊਰੋ ਵਲੋਂ ਦਰਜ ਇਕ ਐੱਫ.ਆਈ.ਆਰ. ਦੇ ਆਧਾਰ 'ਤੇ ਜਾਂਚ ਸ਼ੁਰੂ ਕੀਤੀ। ਈ.ਡੀ. ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8