ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਤੇ ਕਾਰੋਬਾਰੀ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

Saturday, Apr 18, 2026 - 01:03 PM (IST)

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਤੇ ਕਾਰੋਬਾਰੀ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਚੰਡੀਗੜ੍ਹ/ਲੁਧਿਆਣਾ : ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਵਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਉਨ੍ਹਾਂ ਦੇ ਕਾਰੋਬਾਰੀ ਟਿਕਾਣਿਆਂ 'ਤੇ ਪਿਛਲੇ 26 ਘੰਟਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਛਾਪੇਮਾਰੀ ਖ਼ਤਮ ਹੋ ਗਈ ਹੈ। ਇਹ ਛਾਪੇਮਾਰੀ ਸੰਜੀਵ ਅਰੋੜਾ ਦੀ ਲੁਧਿਆਣਾ ਦੇ ਗੁਰਦੇਵ ਨਗਰ ਸਥਿਤ ਰਿਹਾਇਸ਼ ਸਣੇ ਜਲੰਧਰ, ਚੰਡੀਗੜ੍ਹ ਅਤੇ ਗੁਰੂਗ੍ਰਾਮ ਦੇ ਕੁੱਲ 13 ਟਿਕਾਣਿਆਂ 'ਤੇ ਚੱਲ ਰਹੀ ਸੀ। ਇਹ ਕਾਰਵਾਈ ਉਨ੍ਹਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਨਾਲ ਜੁੜੀ ਸੀ, ਜਿਨ੍ਹਾਂ 'ਚ ਫਰਜ਼ੀ ਬਿਲਿੰਗ, ਜੀ. ਐੱਸ. ਟੀ. ਫਰਮਾਂ ਅਤੇ ਪ੍ਰਾਪਰਟੀ ਡੀਲ ਦੇ ਜ਼ਰੀਏ ਪੈਸਿਆਂ ਦੇ ਲੈਣ-ਦੇਣ ਦੀ ਜਾਂਚ ਸ਼ਾਮਲ ਹੈ। ਇਸ ਛਾਪੇਮਾਰੀ ਤੋਂ ਬਾਅਦ ਸਿਆਸੀ ਹਲਕਿਆਂ 'ਚ ਹਲਚਲ ਤੇਜ਼ ਹੋ ਗਈ ਹੈ, ਹਾਲਾਂਕਿ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਜਾਂਚ ਜਾਰੀ ਹੈ ਅਤੇ ਅੱਗੇ ਹੋਰ ਨਾਂ ਸਾਹਮਣੇ ਆਉਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਬਾਰੇ ਸੰਜੀਵ ਅਰੋੜਾ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦਾ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਮੈਂ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਦਿਆਂਗਾ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਜਾਂਚ ਤੋਂ ਬਾਅਦ ਮੇਰੀ ਸੱਚਾਈ ਸਾਰਿਆਂ ਦੇ ਸਾਹਮਣੇ ਆਵੇਗੀ ਅਤੇ ਜਿੱਤ ਸੱਚਾਈ ਦੀ ਹੀ ਹੋਵੇਗੀ।


author

Babita

Content Editor

Related News