ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ

Tuesday, Jun 09, 2026 - 11:02 AM (IST)

ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ

ਜਲੰਧਰ/ਲੁਧਿਆਣਾ (ਸੁਨੀਲ ਮਹਾਜਨ) : ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਪੰਜਾਬ ਵਿਚ ਫਿਰ ਛਾਪੇਮਾਰੀ ਕੀਤੀ ਗਈ ਹੈ। ਇਹ ਰੇਡ ਜਲੰਧਰ ਅਤੇ ਲੁਧਿਆਣਾ ਵਿਖੇ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਜਲੰਧਰ ਦੇ ਨਿਊ ਜਵਾਹਰ ਨਗਰ ਵਿਚ ਸਥਿਤ ਇਕ ਚਾਰਟਰਡ ਅਕਾਊਂਟੈਂਟ ਅਤੇ ਉਸ ਦੇ ਵੱਡੇ ਭਰਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ। ਟੀਮ ਨੇ ਮੌਕੇ 'ਤੇ ਪਹੁੰਚ ਕੇ ਮਹੱਤਵਪੂਰਣ ਦਸਤਾਵੇਜ਼ਾਂ ਅਤੇ ਵਿੱਤੀ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ ਪਾਬੰਦੀ, ਅੱਜ ਤੋਂ ਲਾਗੂ ਹੋਇਆ ਇਹ ਨਿਯਮ

ਈਡੀ ਦੀ ਇਸ ਕਾਰਵਾਈ ਤੋਂ ਬਾਅਦ ਸ਼ਹਿਰ ਦੇ ਵੱਡੇ ਕਾਰੋਬਾਰੀ ਅਤੇ ਵਪਾਰੀਆਂ ਵਿਚ ਹਲਚਲ ਪੈਦਾ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਕਈ ਥਾਵਾਂ 'ਤੇ ਇਕੋ ਸਮੇਂ ਈ. ਡੀ. ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਈ.ਡੀ. ਵੱਲੋਂ ਅਚਾਨਕ ਕੀਤੀ ਗਈ ਇਸ ਕਾਰਵਾਈ ਨਾਲ ਕਾਰੋਬਾਰੀਆਂ ਵਿਚ ਚਰਚਾ ਅਤੇ ਚਿੰਤਾ ਦੀ ਸਥਿਤੀ ਪੈਦਾ ਹੋ ਗਈ ਹੈ। ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਜਲੰਧਰ ਦੇ ਦੋ ਵੱਡੇ ਆਗੂਆਂ ਦੇ ਟਿਕਾਣਿਆਂ 'ਤੇ ਵੀ ਕਾਰਵਾਈ ਜਾਰੀ ਹੈ। 

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News