ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

Thursday, Sep 03, 2026 - 12:53 PM (IST)

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਜਲੰਧਰ/ਚੰਡੀਗੜ੍ਹ (ਵਿਨੈ)-ਮੋਹਾਲੀ ਦੇ ਰੀਅਲ ਅਸਟੇਟ ਪ੍ਰਾਜੈਕਟਾਂ ਵਿਚ ਕਥਿਤ ਬੇਨਿਯਮੀਆਂ ਦੀ ਜਾਂਚ ਕਰ ਰਹੀ ਈ. ਡੀ. ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 7 ਸਤੰਬਰ ਨੂੰ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 31 ਅਗਸਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਲੋੜੀਂਦੇ ਦਸਤਾਵੇਜ਼ ਇਕੱਠੇ ਕਰਨ ਲਈ ਸਮਾਂ ਮੰਗਿਆ ਸੀ।

ਇਹ ਵੀ ਪੜ੍ਹੋ: ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ 'ਚ Alert
ਅਨੁਰਾਗ ਵਰਮਾ ਦੂਜੇ ਸੀਨੀਅਰ ਆਈ. ਏ. ਐੱਸ. ਹਨ, ਜਿਨ੍ਹਾਂ ਦੀ ਭੂਮਿਕਾ ਇਸ ਜਾਂਚ ਦੇ ਘੇਰੇ ’ਚ ਆਈ ਹੈ। ਇਸ ਤੋਂ ਪਹਿਲਾਂ 2007 ਬੈਚ ਦੀ ਆਈ. ਏ. ਐੱਸ. ਅਧਿਕਾਰੀ ਕਨਵਲ ਪ੍ਰੀਤ ਬਰਾੜ ਤੋਂ ਈ. ਡੀ. 2 ਵਾਰ ਪੁੱਛਗਿੱਛ ਕਰ ਚੁੱਕੀ ਹੈ। ਬਰਾੜ ਮੌਜੂਦਾ ਸਮੇਂ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਸਕੱਤਰ ਹੈ। ਉਹ 18 ਅਗਸਤ ਨੂੰ ਪਹਿਲੀ ਅਤੇ 27 ਅਗਸਤ ਨੂੰ ਦੂਜੀ ਵਾਰ ਜਲੰਧਰ ਦਫ਼ਤਰ ਪਹੁੰਚੇ ਸਨ।

ਇਹ ਵੀ ਪੜ੍ਹੋ: ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News