ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਹੋ ਸਕਦੀ ਹੈ ED ਦੀ ਐਂਟਰੀ! ਫਸਣਗੇ ਕਈ ਵੱਡੇ ਅਫ਼ਸਰ

Sunday, Nov 09, 2025 - 03:54 PM (IST)

ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਹੋ ਸਕਦੀ ਹੈ ED ਦੀ ਐਂਟਰੀ! ਫਸਣਗੇ ਕਈ ਵੱਡੇ ਅਫ਼ਸਰ

ਜਲੰਧਰ/ਚੰਡੀਗੜ੍ਹ- ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਮੁਅੱਤਲ ਭੁੱਲਰ ਰਿਸ਼ਵਤ ਮਾਮਲੇ ਵਿੱਚ ਸੀ. ਬੀ. ਆਈ. ਤੋਂ ਬਾਅਦ ਹੁਣ ਈ. ਡੀ. ਦੀ ਐਂਟਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਕਈ ਆਈ. ਪੀ. ਐੱਸ. ਅਤੇ ਆਈ. ਏ. ਐੱਸ. ਅਧਿਕਾਰੀਆਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਈ. ਡੀ. ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸੀ. ਬੀ. ਆਈ. ਦਫਤਰ ਪਹੁੰਚ ਰਹੀ ਹੈ ਅਤੇ ਜਿਨ੍ਹਾਂ ਨੇ ਬੇਨਾਮੀ ਜਾਇਦਾਦਾਂ ਹਾਸਲ ਕੀਤੀਆਂ ਹਨ, ਡੀ. ਆਈ. ਜੀ. ਭੁੱਲਰ ਦੇ ਨਾਲ-ਨਾਲ ਆਈ. ਪੀ. ਐੱਸ. ਅਤੇ ਆਈ. ਏ. ਐੱਸ. ਅਧਿਕਾਰੀਆਂ ਦੇ ਰਿਕਾਰਡ ਵੀ ਮੰਗੇਗੀ। 

ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਸਰਜਰੀ ਤੋਂ ਪਹਿਲਾਂ ਦੀ Last ਵੀਡੀਓ ਆਈ ਸਾਹਮਣੇ! ਜਾਣੋ ਕੀ ਸਨ ਆਖਰੀ ਬੋਲ

ਸੀ. ਬੀ. ਆਈ. ਦੀ ਜਾਂਚ ਦੌਰਾਨ ਡੀ. ਆਈ. ਜੀ. ਭੁੱਲਰ ਦੇ ਨਾਲ ਗ੍ਰਿਫ਼ਤਾਰ ਕੀਤੇ ਗਏ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਸਮੇਤ ਕਈ ਪੰਜਾਬ ਅਧਿਕਾਰੀਆਂ ਬਾਰੇ ਜਾਣਕਾਰੀ ਮਿਲੀ ਹੈ। ਸੀ. ਬੀ. ਆਈ. ਨੇ ਉਨ੍ਹਾਂ ਦੇ ਨਾਵਾਂ ਦੀ ਸੂਚੀ ਵੀ ਤਿਆਰ ਕੀਤੀ ਹੈ। ਈ. ਡੀ. ਦੀ ਐਂਟਰੀ ਹੁਣ ਪੰਜਾਬ ਦੇ ਅਧਿਕਾਰੀਆਂ ਲਈ ਮੁਸ਼ਕਿਲਾਂ ਵਧਾ ਸਕਦੀ ਹੈ ਕਿਉਂਕਿ ਰਿਕਾਰਡ ਹਾਸਲ ਕਰਨ ਮਗਰੋਂ ਈ. ਡੀ. ਟੀਮ ਨੋਟਿਸ ਭੇਜੇਗੀ ਅਤੇ ਬੇਨਾਮੀ ਜਾਇਦਾਦ ਮਾਮਲੇ 'ਚ ਪੁੱਛਗਿੱਛ ਲਈ ਇਨ੍ਹਾਂ ਅਧਿਕਾਰੀਆਂ ਨੂੰ ਬੁਲਾ ਸਕਦੀ ਹੈ।

ਇਹ ਵੀ ਪੜ੍ਹੋ: ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਜਾਣ ਵਾਲੇ ਸਾਵਧਾਨ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਇਥੇ ਦੱਸ ਦੇਈਏ ਕਿ 6 ਨਵੰਬਰ ਨੂੰ ਮੁਅੱਤਲ ਡੀ. ਆਈ. ਜੀ. ਹਰਟਰਨ ਸਿੰਘ ਭੁੱਲਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਸਾਬਕਾ ਡੀ. ਆਈ. ਜੀ, ਹਰਚਰਨ ਸਿੰਘ ਭੁੱਲਰ 5 ਦਿਨਾਂ ਦੇ ਰਿਮਾਂਡ 'ਤੇ ਹਨ। ਵੀਰਵਾਰ ਨੂੰ ਚੰਡੀਗੜ੍ਹ ਸੀ. ਬੀ. ਆਈ. ਕੋਰਟ ਵਿਚ ਭੁੱਲਰ ਦੇ ਨਾਲ ਵਿਚੌਲੀਏ ਕ੍ਰਿਸ਼ਨੂੰ ਨੂੰ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਕ੍ਰਿਸ਼ਨੂੰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ।

ਇਹ ਵੀ ਪੜ੍ਹੋ: Punjab: ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਨੇ ਖਿੱਚੀ ਤਿਆਰੀ, ਕਰ ਰਿਹੈ ਵੱਡੀ ਕਾਰਵਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

shivani attri

Content Editor

Related News