ਵੱਡੀ ਕਾਰਵਾਈ: ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਤਬਾਦਲਾ

Friday, Feb 13, 2026 - 01:21 PM (IST)

ਵੱਡੀ ਕਾਰਵਾਈ: ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਤਬਾਦਲਾ

ਜਲੰਧਰ (ਵੈੱਬ ਡੈਸਕ)- ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਈ. ਡੀ. ਅਧਿਕਾਰੀ ਰਵੀ ਤਿਵਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਯੁਕਤ ਨਿਰਦੇਸ਼ਕ ਰਵੀ ਤਿਵਾੜੀ ਦਾ ਤਬਾਦਲਾ ਚੇਨਈ ਕੀਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਲੋਜ਼ਰ ਰਿਪੋਰਟ ਲੀਕ ਹੋਣ ਦੇ ਮਾਮਲੇ ਵਿਚ ਇਹ ਵੱਡੀ ਕਾਰਵਾਈ ਕੀਤੀ ਗਈ ਹੈ। 

ਇਹ ਉਹੀ ਆਈ. ਆਰ. ਐੱਸ. ਅਧਿਕਾਰੀ ਹਨ ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕਰਕੇ ਈ. ਡੀ. ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਸੀ।  ਇਥੇ ਇਹ ਵੀ ਦੱਸਣਯੋਗ ਬਣਦਾ ਹੈ ਕਿ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯਾਦ ਆ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 13,14,15,16 ਤੇ 17 ਤਾਰੀਖ਼ ਲਈ ਵੱਡੀ ਚਿਤਾਵਨੀ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ, ਜਾਣੋ ਕਦੋ ਪਵੇਗਾ ਮੀਂਹ

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਤਾਂ ਹਾਈ ਕਮਾਂਡ ਇਸ 'ਤੇ ਵਿਚਾਰ ਕਰ ਸਕਦੀ ਹੈ। ਬਘੇਲ ਦੇ ਇਸ ਬਿਆਨ ਨੇ ਇਕ ਪਾਸੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ, ਉਥੇ ਹੀ ਦੂਜੇ ਪਾਸੇ ਇਸ ਨੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ, ਜੋ ਮੁੱਖ ਮੰਤਰੀ ਦੀ ਕੁਰਸੀ 'ਤੇ ਨਜ਼ਰਾਂ ਟਿਕਾਈ ਬੈਠੇ ਸਨ।

ਇਹ ਵੀ ਪੜ੍ਹੋ: ਕਪੂਰਥਲਾ ਤੇ ਫਗਵਾੜਾ 'ਚ ਦੋ ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, DC ਨੇ ਜਾਰੀ ਕੀਤੇ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News