ED ਨੇ ਅਮਲੋਹ ''ਚ ਪਿੰਡ ਬੁੱਗਾ ਦੇ ਸਾਬਕਾ ਸਰਪੰਚ ਦੇ ਘਰ ਵੀ ਮਾਰਿਆ ਛਾਪਾ

01/18/2022 4:25:42 PM

ਫਤਿਹਗੜ੍ਹ ਸਾਹਿਬ (ਜਗਦੇਵ) : ਪੰਜਾਬ 'ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕੋਟੇਰਟ (ਈ. ਡੀ.) ਵੱਲੋਂ ਵੱਖ-ਵੱਖ ਥਾਵਾਂ 'ਤੇ ਮੰਗਲਵਾਰ ਨੂੰ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਮਲੋਹ ਸਥਿਤ ਪਿੰਡ ਬੁੱਗਾ ਵਿਖੇ ਸਾਬਕਾ ਸਰਪੰਚ ਦੇ ਘਰ ਵੀ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ CM ਚਿਹਰਾ ਹੋ ਸਕਦੇ ਨੇ 'ਚਰਨਜੀਤ ਸਿੰਘ ਚੰਨੀ', ਕਾਂਗਰਸ ਨੇ ਜਾਰੀ ਕੀਤੀ ਵੀਡੀਓ

ਦੱਸਿਆ ਜਾ ਰਿਹਾ ਹੈ ਕਿ ਇਹ ਸਾਬਕਾ ਸਰਪੰਚ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦਾ ਨਜ਼ਦੀਕੀ ਹੈ। ਈ. ਡੀ. ਵੱਲੋਂ ਅਮਲੋਹ ਵਿਖੇ ਕੀਤੀ ਗਈ ਛਾਪੇਮਾਰੀ 'ਤੇ ਸਥਾਨਕ ਕਾਂਗਰਸੀ ਆਗੂਆਂ ਨੇ ਕਾਕਾ ਰਣਦੀਪ ਸਿੰਘ 'ਤੇ ਹੀ ਵੱਡੇ ਸਵਾਲ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ED ਦੀ ਛਾਪੇਮਾਰੀ ਬਾਰੇ CM ਚੰਨੀ ਦਾ ਬਿਆਨ, 'ਦਬਾਅ ਪਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼'

ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਵੀ ਇਨ੍ਹਾਂ ਕਾਂਗਰਸੀ ਆਗੂਆਂ ਨੇ ਕਾਕਾ ਰਣਦੀਪ 'ਤੇ ਕਥਿਤ ਤੌਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲਾਏ ਸਨ। ਅਮਲੋਹ ਦੇ ਸੀਨੀਅਰ ਕਾਂਗਰਸੀ ਆਗੂ ਸ਼ਿੰਗਾਰਾ ਸਿੰਘ ਸਲਾਣਾ ਨੇ ਕਾਂਗਰਸ ਹਾਈਕਮਾਨ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਅਜਿਹੇ ਕਥਿਤ ਦੋਸ਼ਾਂ 'ਚ ਅਮਲੋਹ ਵਿਧਾਨ ਸਭਾ ਸੀਟ ਤੋਂ ਕਿਸੇ ਸਥਾਨਕ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita