ਜਲੰਧਰ 'ਚ GTB ਨਗਰ ਸਥਿਤ ਕਾਰੋਬਾਰੀ ਚੰਦਰ ਅਗਰਵਾਲ ਦੇ ਘਰ ED ਦੀ ਰੇਡ
Monday, Oct 07, 2024 - 01:11 PM (IST)
ਜਲੰਧਰ (ਵਰੁਣ)- ਪੰਜਾਬ ਵਿਚ ਈ. ਡੀ. ਨੇ ਅੱਜ ਕਈ ਥਾਵਾਂ 'ਤੇ ਰੇਡ ਕੀਤੀ। ਇਸੇ ਤਰ੍ਹਾਂ ਈ. ਡੀ. ਨੇ ਜਲੰਧਰ ਦੇ ਗੁਰੂ ਰਵਿਦਾਸ ਚੌਂਕ ਦੇ ਨਾਲ ਲੱਗਦੇ ਜੀ. ਟੀ. ਬੀ. ਨਗਰ ਵਿੱਚ ਕਾਰੋਬਾਰੀ ਚੰਦਰ ਅਗਰਵਾਲ ਦੇ ਘਰ ਛਾਪਾ ਮਾਰਿਆ ਹੈ। 3 ਇਨੋਵਾ ਗੱਡੀਆਂ 'ਚ ਆਏ ਈ. ਡੀ. ਦੇ ਅਧਿਕਾਰੀਆਂ ਨੇ ਸਵੇਰੇ ਕਰੀਬ 10:30 ਵਜੇ ਛਾਪੇਮਾਰੀ ਕੀਤੀ। ਫਿਲਹਾਲ ਈ. ਡੀ. ਅਧਿਕਾਰੀ ਚੰਦਰ ਅਗਰਵਾਲ ਦੇ ਘਰ ਮੌਜੂਦ ਹਨ। ਫਿਲਹਾਲ ਚੰਦਰ ਅਗਰਵਾਲ ਦੇ ਮਕਾਨ ਨੰਬਰ 362 'ਚ ਹੋਈ ਛਾਪੇਮਾਰੀ ਸਬੰਧੀ ਕਿਸੇ ਵੀ ਅਧਿਕਾਰੀ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਇਸ ਤੋਂ ਪਹਿਲਾਂ ਵੀ ਈ. ਡੀ. ਨੇ ਚੰਦਰ ਅਗਰਵਾਲ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ।
ਇਹ ਵੀ ਪੜ੍ਹੋ- ਬੱਸ ਤੇ ਐਕਟਿਵਾ ਦੀ ਭਿਆਨਕ ਟੱਕਰ, ਉੱਡੇ ਵਾਹਨਾਂ ਦੇ ਪਰਖੱਚੇ, ਦੋ ਦੀ ਦਰਦਨਾਕ ਮੌਤ
ਜ਼ਿਕਰਯੋਗ ਹੈ ਕਿ ਈ. ਡੀ. ਵੱਲੋਂ ਸਵੇਰੇ-ਸਵੇਰੇ ਲੁਧਿਆਣਾ ਵਿਚ ਵੀ ਛਾਪੇਮਾਰੀ ਕੀਤੀ ਗਈ। ਇਸ ਤਹਿਤ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ਵਿਚ ਵੀ ਛਾਪੇਮਾਰੀ ਕੀਤੀ ਗਈ। ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈ .ਡੀ.) ਨੇ ਜ਼ਮੀਨ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ 'ਤੇ ਛਾਪਾ ਮਾਰਿਆ। ਜਿਸ ਵਿਚ ਆਰ. ਆਈ. ਪੀ. ਪੀ. ਐੱਸ. ਦੇ ਪ੍ਰਦੀਪ ਅਗਰਵਾਲ, ਚੰਦਰ ਅਗਰਵਾਲ ਅਤੇ ਹੇਮੰਤ ਸੂਦ ਸਮੇਤ ਹੋਰ ਥਾਵਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 15 ਥਾਵਾਂ 'ਤੇ ਸਰਚ ਆਪਰੇਸ਼ਨ ਚੱਲ ਰਿਹਾ ਹੈ। ਜਿਸ ਵਿਚ ਜਲੰਧਰ, ਲੁਧਿਆਣਾ, ਗੁਰੂਗ੍ਰਾਮ ਅਤੇ ਦਿੱਲੀ ਸ਼ਾਮਲ ਹਨ। ਵਿਭਾਗੀ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੁਰਾਣੇ ਪ੍ਰਾਪਰਟੀ ਮਾਮਲੇ 'ਚ ਕਾਰਵਾਈ ਕੀਤੀ ਜਾ ਰਹੀ ਹੈ, ਪਤਾ ਲੱਗਾ ਹੈ ਕਿ ਕੋਰੋਨਾ ਕਾਲ ਦੌਰਾਨ ਸਜੀਵ ਅਰੋੜਾ ਖ਼ਿਲਾਫ਼ ਜਾਇਦਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੇ ਮੱਦੇਨਜ਼ਰ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਮੁੜ ਦਹਿਲਿਆ ਪੰਜਾਬ, ਮੋਬਾਇਲ ਸ਼ੋਅਰੂਮ ਖੁੱਲ੍ਹਦੇ ਸਾਰ ਹੀ ਚਲਾ 'ਤੀਆਂ ਤਾਬੜਤੋੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ