Breaking News: ਪੰਜਾਬ 'ਚ ED ਦੀ ਰੇਡ! ਕਈ ਥਾਵਾਂ 'ਤੇ ਛਾਪੇਮਾਰੀ
Friday, Oct 04, 2024 - 10:54 AM (IST)

ਲੁਧਿਆਣਾ (ਸੇਠੀ): ਇਨਫੋਰਸਮੈਂਟ ਡਾਇਰੈਕਟਰੇਟ ਵੱਲੋਂ ਪੰਜਾਬ ਵਿਚ ਕਈ ਥਾਵਾਂ 'ਤੇ ਰੇਡ ਕੀਤੀ ਗਈ ਹੈ। ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਵੀ ਕਈ ਸੂਬਿਆਂ ਵਿਚ ਇੱਕੋ ਵੇਲੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ਵਿਚ ਹੋਈ ਹੈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।
ਇਹ ਖ਼ਬਰ ਵੀ ਪੜ੍ਹੋ - ਅੱਜ ਪਰਿਵਾਰ ਸਮੇਤ ਪੰਜਾਬ ਦੇ MP ਘਰ ਸ਼ਿਫਟ ਹੋਣਗੇ ਅਰਵਿੰਦ ਕੇਜਰੀਵਾਲ
ED ਵੱਲੋਂ ਲੁਧਿਆਣਾ ਵਿਚ ਐੱਪਲ ਹਾਈਟਸ ਦੇ ਮਾਲਕ ਵਿਕਾਸ ਪਾਸੀ ਦੀ ਰਿਹਾਇਸ਼ ਸਮੇਤ ਦਫ਼ਤਰਾਂ 'ਤੇ ਰੇਡ ਕੀਤੀ ਗਈ ਹੈ। ਇਸ ਖ਼ਬਰ ਤੋਂ ਬਾਅਦ ਰੀਅਲ ਅਸਟੇਟ ਕਾਰੋਬਾਰੀਆਂ ਵਿਚ ਸਨਸਨੀ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ ਤੋਂ ਆਈਆਂ ਟੀਮਾਂ ਪੁੱਛਗਿੱਛ ਅਤੇ ਜਾਂਚ ਵਿਚ ਲੱਗੀਆਂ ਹੋਈਆਂ ਹਨ। ਟੀਮਾਂ ਵੱਲੋਂ ਕਈ ਕਾਗਜ਼ਾਂ ਨੂੰ ਖੰਗਾਲਿਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8