ਪੰਜਾਬ 'ਚ ਕਾਂਗਰਸੀ ਆਗੂ ਦੇ ਘਰ ED ਦੀ ਰੇਡ

Wednesday, Sep 04, 2024 - 02:50 PM (IST)

ਪੰਜਾਬ 'ਚ ਕਾਂਗਰਸੀ ਆਗੂ ਦੇ ਘਰ ED ਦੀ ਰੇਡ

ਖੰਨਾ (ਬਿਪਨ): ਖੰਨਾ ਵਿਚ ਈ.ਡੀ. ਵੱਲੋਂ ਕਾਂਗਰਸੀ ਆਗੂ ਦੇ ਘਰ ਰੇਡ ਕੀਤੀ ਗਈ ਹੈ। ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਈ.ਡੀ. ਦੀ ਛਾਪੇਮਾਰੀ ਜਾਰੀ ਹੈ। ਇਹ ਜਾਂਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਟੈਂਡਰ ਘਪਲੇ ਮਾਮਲੇ ਵਿਚ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਰਾਜਦੀਪ ਸਿੰਘ ਦਾ ਨਾਂ ਨਕਲੀ ਸ਼ਰਾਬ ਫੈਕਟਰੀ ਨਾਲ ਵੀ ਜੁੜ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਵਿਧਾਨ ਸਭਾ ਸਪੀਕਰ ਵੱਲੋਂ DGP ਪੰਜਾਬ ਨੂੰ ਤਲਬ ਕਰਨ ਦੇ ਮਾਮਲੇ 'ਚ ਨਵਾਂ ਮੋੜ

ਜਾਣਕਾਰੀ ਮੁਤਾਬਕ ਈ.ਡੀ. ਵੱਲੋਂ ਰਾਜਦੀਪ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਹੈ। ਕਾਂਗਰਸੀ ਆਗੂ ਤੇ ਆੜ੍ਹਤੀ ਰਾਜਦੀਪ ਸਿੰਘ ਦੇ ਘਰ ਤੋਂ ਇਲਾਵਾ ਈ.ਡੀ. ਵੱਲੋਂ ਉਸ ਦੇ ਕਾਰੋਬਾਰ ਦੇ ਟਿਕਾਣਿਆਂ 'ਤੇ ਵੀ ਰੇਡ ਕੀਤੀ ਗਈ ਹੈ। ਈ.ਡੀ. ਦੀ ਟੀਮ ਵੱਲੋਂ ਸਿਟੀ ਸੈਂਟਰ ਵਿਚ 2 ਦਫ਼ਤਰਾਂ ਵਿਚ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।  ਈ.ਡੀ. ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇੱਥੇ ਦੱਸ ਦਈਏ ਕਿ ਰਾਜਦੀਪ ਸਿੰਘ ਨੂੰ ਸਾਬਕਾ ਮੰਤਰੀ ਗੁਰਕੀਰਤ ਕੋਟਲੀ ਦੇ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ਇਸ ਰੇਡ ਬਾਰੇ ਜਦੋਂ ਗੁਰਕੀਰਤ ਕੋਟਲੀ ਕੋਲੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News