Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ 'ਤੇ ਰੇਡ
Monday, Oct 12, 2026 - 06:10 PM (IST)
ਪਟਿਆਲਾ (ਸੁਖਮੀਤ) : ਪੰਜਾਬ ਭਰ ਵਿਚ ਪਾਰਕ ਹਸਪਤਾਲਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਵੱਡੀ ਰੇਡ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਤਹਿਤ ਪਟਿਆਲਾ ਦੇ ਅਰਬਨ ਅਸਟੇਟ ਇਲਾਕੇ ਵਿਚ ਸਥਿਤ ਪਾਰਕ ਹਸਪਤਾਲ ਵਿਖੇ ਵੀ ਈ. ਡੀ. ਦੀ ਟੀਮ ਪਹੁੰਚੀ ਹੈ। ਸੂਤਰਾਂ ਮੁਤਾਬਕ ਦਿੱਲੀ ਤੋਂ ਆਈਆਂ ਈ. ਡੀ. ਦੀਆਂ ਟੀਮਾਂ ਵੱਲੋਂ ਪੰਜਾਬ ਵਿਚ ਪਾਰਕ ਹਸਪਤਾਲਾਂ ਨਾਲ ਸਬੰਧਤ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪਟਿਆਲਾ ਵਿਚ ਵੀ ਹਸਪਤਾਲ ਅੰਦਰ ਅਧਿਕਾਰੀਆਂ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਫੇਰਬਦਲ, ਕਈ ਥਾਣਿਆਂ ਦੇ ਐੱਸ. ਐੱਚ. ਓ. ਬਦਲੇ
ਸੂਤਰਾਂ ਮੁਤਾਬਕ ਇਹ ਕਾਰਵਾਈ ਕਥਿਤ ਵਿੱਤੀ ਘਪਲੇ ਦੀ ਜਾਂਚ ਦੇ ਸਬੰਧ ਵਿਚ ਕੀਤੀ ਜਾ ਰਹੀ ਹੈ। ਹਾਲਾਂਕਿ ਈ. ਡੀ. ਵੱਲੋਂ ਇਸ ਕਾਰਵਾਈ ਦੇ ਕਾਰਨਾਂ, ਕਥਿਤ ਘਪਲੇ ਦੀ ਰਕਮ ਅਤੇ ਜਾਂਚ ਦੇ ਹੋਰ ਵੇਰਵਿਆਂ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ ਪੁਲਸ ਅਫ਼ਸਰ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
