ਪੰਜਾਬ ਦੀ MLA ਦੇ ਘਰ ED ਦੀ ਰੇਡ ਖ਼ਤਮ! ਵਰਕਰਾਂ ਨੇ ਪਟਾਕੇ ਚਲਾ ਕੇ ਮਨਾਇਆ ਜਸ਼ਨ
Thursday, Nov 05, 2026 - 08:14 PM (IST)
ਮੋਗਾ (ਕਸ਼ਿਸ਼): ਵਿਧਾਨ ਸਭਾ ਹਲਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਚੱਲੀ ED ਦੀ ਰੇਡ ਅੱਜ ਖ਼ਤਮ ਹੋ ਗਈ। ਇਸ ਮਗਰੋਂ ਪਾਰਟੀ ਵਰਕਰਾਂ ਨੇ ਪਟਾਕੇ ਚਲਾ ਕੇ ਜਸ਼ਨ ਮਨਾਇਆ। ਰੇਡ ਖ਼ਤਮ ਹੋਣ ਮਗਰੋਂ ਵਿਧਾਇਕਾ ਨੇ ਦਾਅਵਾ ਕੀਤਾ ਕਿ ਉਨ੍ਹਾਂ 'ਤੇ ਭਾਜਪਾ ਵਿਚ ਸ਼ਾਮਲ ਹੋਣ ਦਾ ਦਬਾਅ ਬਣਾਇਆ ਜਾ ਰਿਹਾ ਸੀ, ਪਰ ਉਨ੍ਹਾਂ ਨੇ ਕਿਹਾ ਕਿ ਉਹ ਅਖ਼ੀਰਲੇ ਸਾਹ ਤਕ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਨਾਲ ਖੜ੍ਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਅਮਨਦੀਪ ਨੇ ਕਿਹਾ ਕਿ ਉਨ੍ਹਾਂ ਨੇ ED ਦੇ ਹਰ ਸਵਾਲ ਦਾ ਜਵਾਬ ਦਿੱਤਾ ਹੈ, ਪਰ ED ਨੂੰ ਉਨ੍ਹਾਂ ਦੇ ਖ਼ਿਾਲਫ਼ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ED ਨੂੰ ਵੀ ਕਿਹਾ ਹੈ ਕਿ ਜੇਕਰ ਭਵਿੱਖ ਵਿਚ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾਂਦਾ ਹੈ ਤਾਂ ਉਹ ਜ਼ਰੂਰ ਜਾਣਗੇ।
ਵਿਧਾਇਕਾ ਦੇ ਪਤੀ ਡਾ. ਰਾਕੇਸ਼ ਅਰੋੜਾ ਨੇ ਕਿਸੇ ਦਾ ਨਾਂ ਲਏ ਬਗੈਰ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਚੋਣਾਂ ਨੇੜੇ ਆਉਣ 'ਤੇ ਕਿਹੜੀ ਪਾਰਟੀ ED ਦਾ ਸਹਾਰਾ ਲੈਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਆਗੂਆਂ, ਵਰਕਰਾਂ ਤੇ ਸ਼ਹਿਰਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਰੇਡ ਦੌਰਾਨ ਉਨ੍ਹਾਂ ਦੀ ਕੋਠੀ ਤੇ ਫ਼ਲੈਟ ਦੇ ਬਾਹਰ ਪਹਿਰਾ ਦਿੱਤਾ।
