ED ਦੀ ਰੇਡ ਅਤੇ ਰੇਤ ਮਾਈਨਿੰਗ ਨੂੰ ਲੈ ਕੇ ਤਰੁਣ ਚੁੱਘ ਦਾ CM ਚੰਨੀ ’ਤੇ ਤਿੱਖਾ ਹਮਲਾ, ਮੰਗਿਆ ਅਹੁਦੇ ਤੋਂ ਅਸਤੀਫ਼ਾ
Wednesday, Jan 19, 2022 - 07:27 PM (IST)
ਚੰਡੀਗੜ੍ਹ (ਬਿਊਰੋ) - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸੂਬੇ ’ਚ ਹੋ ਰਹੀ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਅਤੇ ਛਾਪੇਮਾਰੀ ਦੌਰਾਨ ਬਰਾਮਦ ਹੋਏ ਕਰੋੜਾਂ ਰੁਪਏ ਨੂੰ ਲੈ ਕੇ ਵੱਡਾ ਹਮਲਾ ਕੀਤਾ ਹੈ। ਤਰੁਣ ਚੁੱਘ ਨੇ ਕਿਹਾ ਕਿ ਰੇਤ ਮਾਫ਼ਿਆ ਦੀ ਸ਼ਰੇਆਮ ਗੈਰ-ਕਾਨੂੰਨੀ ਮਾਈਨਿੰਗ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਚੂਨਾ ਲਗਾ ਰਹੀ ਹੈ। ਚੁੱਘ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਰੱਖਿਆ ਕਰਨ ਵਾਲੇ ਬੰਦੇ ਹੁਣ ਇਸ ਦੇ ਦੁਸ਼ਮਣ ਬਣ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਸੁਨੀਲ ਦੱਤੀ ਨੇ ਕੁੰਵਰ ਵਿਜੈ ਪ੍ਰਤਾਪ ਤੇ ਅਨਿਲ ਜੋਸ਼ੀ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ (ਵੀਡੀਓ)
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਤੋਂ ਬਰਾਮਦ ਹੋਏ ਕਰੋੜਾਂ ਰੁਪਏ ਨੂੰ ਲੈ ਕੇ ਚੁੱਘ ਨੇ ਚੰਨੀ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਚੰਨੀ ਜਵਾਬ ਦੇਣ ਦੀ ਇਹ 10 ਕਰੋੜ ਰੁਪਏ ਕਿਥੋਂ ਆਏ ਹਨ ਅਤੇ ਕਿਸ ਦੇ ਹਨ। ਚੁੱਘ ਨੇ ਕਿਹਾ ਕਿ ਈ.ਡੀ. ਦੇ ਛਾਪਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਮੁੱਖ ਮੰਤਰੀ ਦੀ ਨੱਕ ਹੇਠ ਸੂਬੇ ਵਿੱਚ ਰੇਤ ਮਾਫ਼ੀਆ ਚਲਾ ਰਹੀ ਹੈ। ਕਾਂਗਰਸ ਸਰਕਾਰ ਪੰਜਾਬ ਵਿੱਚ ਸ਼ਰਾਬ ਅਤੇ ਰੇਤ ਮਾਫ਼ੀਆ ਦੀ ਸਰਪ੍ਰਸਤੀ ਕਰ ਰਹੀ ਹੈ। ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਭਤੀਜੇ ਤੋਂ ਬਰਾਮਦ ਹੋਏ 10 ਕਰੋੜ ਰੁਪਏ ਸਾਬਤ ਕਰਦੇ ਹਨ ਕਿ ਪੰਜਾਬ ’ਚ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਤੌਰ ’ਤੇ ਰੇਤੇ ਦੀ ਮਾਈਨਿੰਗ ਹੋ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ 'ਤੇ ਰਾਘਵ ਚੱਢਾ ਦਾ ਵੱਡਾ ਬਿਆਨ, ਨਿਸ਼ਾਨੇ 'ਤੇ ਮੁੱਖ ਮੰਤਰੀ ਚੰਨੀ (ਵੀਡੀਓ)
ਤਰੁਣ ਚੁੱਘ ਨੇ ਮੁੱਖ ਮੰਤਰੀ ਚੰਨੀ ਦੇ ਉਸ ਬਿਆਨ ਦਾ ਵੀ ਵਿਰੋਧ ਕੀਤਾ, ਜਿਸ ’ਚ ਚੰਨੀ ਨੇ ਕਿਹਾ ਕਿ ਬੀਜੇਪੀ ਈ.ਡੀ ਨੂੰ ਹਥਿਆਰ ਦੀ ਤਰ੍ਹਾਂ ਵਰਤਦੀ ਹੈ। ਭਾਜਪਾ ਉਸ ਨੂੰ ਸਾਜ਼ਿਸ਼ ਦੇ ਤਹਿਤ ਫਸਾ ਰਹੀ ਹੈ। 2018 ਦੀ ਐੱਫ.ਆਈ.ਆਰ ’ਚ ਮੇਰੇ ਭਾਣਜੇ ਦਾ ਨਾਂ ਨਹੀਂ, ’ਤੇ ਬੋਲ੍ਹਦੇ ਹੋਏ ਚੁੱਘ ਨੇ ਚੰਨੀ ਨੂੰ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ’ਚ ਸਾਰੀ ਜਾਂਚ ਕਰਨ ਤੋਂ ਬਾਅਦ ਕਾਰਵਾਈ ਕਰਨ ਲਈ ਕਿਹਾ ਹੈ। ਚੁੱਘ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ