ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ, ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਟੀਮ
Tuesday, Nov 03, 2026 - 09:43 AM (IST)
ਹੁਸ਼ਿਆਰਪੁਰ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈ. ਡੀ. ਦੀ ਰੇਡ ਦੂਜੇ ਦਿਨ ਵੀ ਜਾਰੀ ਹੈ। ਈ. ਡੀ. ਦੀ ਟੀਮ ਨੇ ਸੁੰਦਰ ਸ਼ਾਮ ਅਰੋੜਾ ਦੇ ਘਰ ਨੂੰ ਪੂਰੀ ਤਰ੍ਹਾਂ ਘੇਰਿਆ ਹੋਇਆ ਹੈ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਵਿਅਕਤੀ ਨੂੰ ਅੰਦਰ ਆਉਣ ਜਾਂ ਅੰਦਰ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਇਹ ਵੀ ਪੜ੍ਹੋ : ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ ਨੂੰ ਅੰਤਿਮ ਮਨਜ਼ੂਰੀ ਲਈ ਪੰਜਾਬ ਸਰਕਾਰ ਕੋਲ ਭੇਜਿਆ ਗਿਆ
ਮਨੀ ਲਾਂਡਰਿੰਗ ਨਾਲ ਜੁੜਿਆ ਹੋ ਸਕਦਾ ਹੈ ਮਾਮਲਾ
ਇਕ ਚਰਚਿਤ ਮਾਮਲੇ ’ਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਹੁਣ ਈ. ਡੀ. ਦੀ ਇਸ ਰੇਡ ਤੋਂ ਬਾਅਦ ਹੁਸ਼ਿਆਰਪੁਰ ਦੀ ਸਿਆਸਤ ’ਚ ਹਲਚਲ ਤੇਜ਼ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਭਾਜਪਾ 'ਚ ਸ਼ਾਮਲ
ਸੂਤਰਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਦੀ ਹੈ। ਹਾਲਾਂਕਿ ਇਸ ਪੂਰੇ ਮਾਮਲੇ ’ਚ ਈ. ਡੀ. ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਪਰ ਇਸ ਮਾਮਲੇ ’ਚ ਜਲਦ ਹੀ ਨਵੇਂ ਖ਼ੁਲਾਸੇ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
