ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਦੀ ਰਿਹਾਇਸ਼ ''ਤੇ ED ਦੀ ਰੇਡ
Wednesday, Jan 28, 2026 - 11:24 AM (IST)
ਹੁਸ਼ਿਆਰਪੁਰ (ਜ. ਬ)- ਸਾਬਕਾ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੀਆਂ ਇਕ ਵਾਰ ਫਿਰ ਮੁਸ਼ਕਿਲਾਂ ਵਧੀਆਂ ਹਨ। ਅੱਜ ਸਵੇਰੇ ਹੁਸ਼ਿਆਰਪੁਰ ਵਿਖੇ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਈ. ਡੀ. ਅਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਰਿਹਾਇਸ਼ 'ਤੇ ਦਬਿਸ਼ ਦੇ ਕੇ ਦਸਤਾਵੇਜ਼ਾਂ ਅਤੇ ਜ਼ਰੂਰੀ ਸਬੂਤਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਸੁੰਦਰ ਸ਼ਾਮ ਅਰੋੜਾ ਵਿਰੁੱਧ ਜਾਂਚ ਬਾਰੇ ਕੋਈ ਵੇਰਵਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਵਿਭਾਗ ਦੇ ਅਧਿਕਾਰੀ ਮਾਮਲੇ ਦੀ ਡੂੰਘਾਊ ਨਾਲ ਜਾਂਚ ਕਰ ਰਹੇ ਹਨ। ਦੱਸ ਦੇਈਏ ਕਿ ਉਹ ਪਹਿਲਾਂ ਹੀ ਡਬਲ ਕਰਪਸ਼ਨ ਮਾਮਲੇ ’ਚ ਫਸੇ ਹੋਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ 24 ਘੰਟੇ ਅਹਿਮ! Alert ਹੋ ਗਿਆ ਜਾਰੀ, 30 ਜਨਵਰੀ ਤੱਕ ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
